ਬਾਲ ਕਮਿਸ਼ਨ ਵਲੋਂ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਜੁਲਾਈ

ਚੰਡੀਗੜ੍ਹ ਕਮਿਸ਼ਨ ਫਾਰ ਦਿ ਪ੍ਰੋਟੈਸ਼ਨ ਆਫ ਚਾਈਲਡ ਰਾਈਟ (ਸੀਸੀਪੀਸੀਆਰ) ਵੱਲੋਂ ਬੱਚਿਆਂ ਦੀਆਂ ਸਵਾਰੀਆਂ, ਖਿਡੌਣੇ ਕਾਰਾਂ ਆਦਿ ਵਿਚ ਸੁਰੱਖਿਆ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਬਾਲ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਦੱਸਿਆ ਕਿ ਸੈਕਟਰ-34 ਗਰਾਊਂਡ ਵਿਚ ਮੇਲੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਸੀ ਤੇ ਸਬੰਧਤ ਮੇਲਾ ਮਾਲਕ ਨੇ ਕਮਿਸ਼ਨ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਹਨ ਜਿਸ ਵਿੱਚ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਦੋ ਸਵਾਰੀਆਂ ਵਾਲੇ ਖਿਡੌਣਾ ਵਾਹਨਾਂ ’ਤੇ ਪਾਬੰਦੀ ਜਾਰੀ ਰੱਖੀ ਹੈ ਅਤੇ ਸਬੰਧਤ ਮਾਲਕ ਨੂੰ ਕਮਿਸ਼ਨ ਨੂੰ ਸੂਚਿਤ ਕਰਕੇ ਇਨ੍ਹਾਂ ਦੀਆਂ ਖਾਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ਿਪਰਾ ਬਾਂਸਲ ਨੇ ਦੱਸਿਆ ਕਿ ਏਲਾਂਟੇ ਮਾਲ ਦੀ ਪ੍ਰਬੰਧਕੀ ਟੀਮ ਦੇ ਸਬੰਧਤ ਅਧਿਕਾਰੀਆਂ ਤੋਂ ਲੋੜੀਂਦੀ ਰਿਪੋਰਟ ਪ੍ਰਾਪਤ ਨਾ ਹੋਣ ਕਾਰਨ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਲੋੜੀਂਦੀ ਰਿਪੋਰਟ ਇਕ ਦਿਨ ਦੇ ਅੰਦਰ ਸਪਲਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰ ਰਿਹਾ ਹੈ।



News Source link

- Advertisement -

More articles

- Advertisement -

Latest article