35.8 C
Patiāla
Tuesday, June 9, 2026

ਬਿਜਲੀ ਮੁਲਾਜ਼ਮਾਂ ਵੱਲੋਂ ਕਾਰਜਕਾਰੀ ਇੰਜਨੀਅਰ ਖ਼ਿਲਾਫ਼ ਨਾਅਰੇਬਾਜ਼ੀ

Must read


ਪੱਤਰ ਪ੍ਰੇਰਕ

ਰਤੀਆ, 5 ਫਰਵਰੀ

ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਨੇ ਅੱਜ ਸਬ-ਡਿਵੀਜ਼ਨ ਦਫ਼ਤਰ ਵਿੱਚ ਗੇਟ ਮੀਟਿੰਗ ਕੀਤੀ ਅਤੇ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ, ਫਤਿਹਾਬਾਦ ਦੇ ਕਾਰਜਕਾਰੀ ਇੰਜਨੀਅਰ ਦੇ ਅੜੀਅਲ ਰਵੱਈਏ ਦੀ ਨਿੰਦਾ ਕੀਤੀ। ਇਸ ਗੇਟ ਮੀਟਿੰਗ ਦੀ ਪ੍ਰਧਾਨਗੀ ਸਿਟੀ ਸਬ-ਯੂਨਿਟ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਕੀਤੀ ਜਦਕਿ ਸੰਚਾਲਨ ਸਕੱਤਰ ਪ੍ਰੇਮ ਸ਼ਰਮਾ ਨੇ ਕੀਤਾ। ਗੇਟ ਮੀਟਿੰਗ ਵਿੱਚ ਬਿਜਲੀ ਕਰਮਚਾਰੀਆਂ ਨੇ ਕਾਰਜਕਾਰੀ ਇੰਜਨੀਅਰ ਦੇ ਵਤੀਰੇ ਖ਼ਿਲਾਫ਼ ਆਪਣਾ ਗੁੱਸਾ ਕੱਢਦਿਆਂ ਨਾਅਰੇਬਾਜ਼ੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ, ਸਬ ਅਰਬਨ ਸਬ ਯੂਨਿਟ ਦੇ ਮੁਖੀ ਸਤਪਾਲ ਸਿੰਘ ਭਦੋਲਾਂਵਾਲੀ ਨੇ ਕਿਹਾ ਕਿ ਫਤਿਹਾਬਾਦ ਡਿਵੀਜ਼ਨ ਦੇ ਕਾਰਜਕਾਰੀ ਇੰਜਨੀਅਰ ਸੰਦੀਪ ਮਹਿਤਾ ਵੱਲੋਂ ਕਰਮਚਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਾਣਬੁੱਝ ਕੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਲੰਬੇ ਸਮੇਂ ਤੋਂ ਕੰਮਾਂ ਪ੍ਰਤੀ ਟਾਲਮਟੋਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 8 ਦਿਨਾਂ ਤੋਂ ਕਾਰਜਕਾਰੀ ਇੰਜਨੀਅਰ ਦੇ ਇਸ ਅੜੀਅਲ ਰਵੱਈਏ ਨੂੰ ਲੈ ਕੇ ਮੰਡਲ ਪੱਧਰ ’ਤੇ ਅੰਦੋਲਨ ਚੱਲ ਰਿਹਾ ਹੈ। ਉਹ ਕਰਮਚਾਰੀ ਵਿਰੋਧੀ ਨੋਟੀਫਿਕੇਸ਼ਨ ਜਾਰੀ ਕਰ ਰਿਹਾ ਹੈ। ਇਸ ਕਾਰਨ ਕਰਮਚਾਰੀਆਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਕਾਰਜਕਾਰੀ ਇੰਜਨੀਅਰ ਵਿਰੁੱਧ ਸਬ-ਡਿਵੀਜ਼ਨ ਪੱਧਰ ’ਤੇ ਚਾਰ ਦਿਨ ਨਿਰੰਤਰ ਗੇਟ ਮੀਟਿੰਗਾਂ ਕਰਕੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮਲਕੀਤ ਸਿੰਘ, ਕਸ਼ਮੀਰ ਸਿੰਘ, ਦੀਪਕ ਸ਼ਰਮਾ, ਮਨੋਜ ਕਾਮਰਾ, ਰੋਹਤਾਸ਼ ਕੁਮਾਰ, ਰਾਮਕੁਮਾਰ ਸਿੰਗਲਾ ਮੌਜੂਦ ਸਨ।



News Source link

- Advertisement -

More articles

- Advertisement -

Latest article