ਬਿਹਾਰ ’ਚ ਜਾਤੀ ਅਧਾਰਿਤ ਸਰਵੇਖਣ: ਸੁਪਰੀਮ ਕੋਰਟ ਸੋਮਵਾਰ ਨੂੰ ਕਰੇਗੀ ਸੁਣਵਾਈ

0
241


ਨਵੀਂ ਦਿੱਲੀ, 6 ਅਗਸਤ

ਸੁਪਰੀਮ ਕੋਰਟ ਬਿਹਾਰ ਵਿੱਚ ਜਾਤੀ ਅਧਾਰਿਤ ਸਰਵੇਖਣ ਦੀ ਪ੍ਰਮਾਣਿਕਤਾ ਨੂੰ ਬਹਾਲ ਰੱਖਣ ਦੇ ਪਟਨਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਹਾਈ ਕੋਰਟ ਨੇ 1 ਅਗਸਤ ਨੂੰ ਸੁਣਾਏ ਫੈਸਲੇ ਵਿੱਚ ਸਰਵੇਖਣ ’ਤੇ ਰੋਕ ਲਾਉਣ ਦੀ ਮੰਗ ਨੂੰ ਖਾਰਜ ਕਰਦਿਆਂ ਸਰਵੇਖਣ ਦੀ ਪ੍ਰਮਾਣਿਕਤਾ ਨੂੰ ਬਹਾਲ ਰੱਖਿਆ ਸੀ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਐੱਸ.ਵੀ.ਐੱਨ ਭੱਟੀ ਦੀ ਸ਼ਮੁੂਲੀਅਤ ਵਾਲਾ ਬੈਂਚ ਭਲਕੇ ਸੁਣਵਾਈ ਕਰੇਗਾ। ਪਟੀਸ਼ਨਰ ਅਖਿਲੇਸ਼ ਕੁਮਾਰ ਨੇ ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਸੰਵਿਧਾਨ ਦੀ ਖਿਲਾਫ਼ਵਰਜ਼ੀ ਦੱਸਿਆ ਹੈ। -ਪੀਟੀਆਈ



News Source link