ਬੀਐੱਸਐੱਫ ਜਵਾਨਾਂ ਨੂੰ ਲਿਜਾ ਰਿਹਾ ਟਰੱਕ ਪਲਟਿਆ; ਇਕ ਹਲਾਕ, 16 ਜ਼ਖ਼ਮੀ

0
271


ਜੈਪੁਰ, 12 ਅਗਸਤ

ਰਾਜਸਥਾਨ ਦੇ ਜੈਸਲਮੇੜ ਜ਼ਿਲ੍ਹੇ ’ਚ ਅੱਜ ਬੀਐੱਸਐੱਫ ਦੇ ਜਵਾਨਾਂ ਨੂੰ ਲਿਜਾ ਰਿਹਾ ਟਰੱਕ ਪਲਟ ਗਿਆ ਜਿਸ ਕਾਰਨ ਇਕ ਜਵਾਨ ਦੀ ਮੌਤ ਹੋ ਗਈ ਤੇ 16 ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਇਹ ਹਾਦਸਾ ਜ਼ਿਲ੍ਹੇ ਦੇ ਸ਼ਾਹਗੜ੍ਹ ਥਾਣੇ ਅਧੀਨ ਆਉਂਦੇ ਇਲਾਕੇ ’ਚ ਵਾਪਰਿਆ ਜਿਸ ਕਾਰਨ ਜਵਾਨ ਐੱਸ. ਕੇ. ਦੂਬੇ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਜੈਸਲਮੇੜ ਦੇ ਜਵਾਹਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਦੂਬੇ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੇ ਆਉਣ ਮਗਰੋਂ ਲਾਸ਼ ਦਾ ਪੋਸਟ ਮਾਰਟਮ ਕੀਤਾ ਜਾਵੇਗਾ। -ਪੀਟੀਆਈ



News Source link