ਜੰਮੂ, 23 ਜਨਵਰੀ
ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਵਧੀਕ ਡਾਇਰੈਕਟਰ ਜਨਰਲ ਸਤੀਸ਼ ਖੰਡਾਰੇ ਨੇ ਅੱਜ ਜੰਮੂ-ਕਸ਼ਮੀਰ ਪੁਲੀਸ ਦੇ ਡਾਇਰੈਕਟਰ ਜਨਰਲ ਨਲਿਨ ਪ੍ਰਭਾਤ ਨਾਲ ਮੁਲਾਕਾਤ ਕਰਕੇ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਪੱਛਮੀ ਕਮਾਂਡ ਦੇ ਏਡੀਜੀ ਨੇ ਜੰਮੂ ਫਰੰਟੀਅਰ ਦੇ ਇੰਸਪੈਕਟਰ ਜਨਰਲ (ਆਈਜੀ) ਡੀਕੇ ਬੂਰਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਤਰਜਮਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੁਰੱਖਿਆ, ਸਰਹੱਦੀ ਪ੍ਰਬੰਧਨ ਅਤੇ ਬਲਾਂ ਦਰਮਿਆਨ ਨਿਰਵਿਘਨ ਸੰਚਾਲਨ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ। -ਪੀਟੀਆਈ