27.3 C
Patiāla
Friday, April 24, 2026

ਬੀਐੱਸਐੱਫ ਵੱਲੋਂ ਸਰਹੱਦ ਤੋਂ ਤਿੰਨ ਪੈਕੇਟ ਹੈਰੋਇਨ ਬਰਾਮਦ

Must read


ਪੱਤਰ ਪ੍ਰੇਰਕ

ਅਟਾਰੀ, 16 ਅਪਰੈਲ

ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਨੇ ਅੱਜ ਦੂਜੇ ਦਿਨ ਵੀ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਖੇਤਰ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕਰਕੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਭਾਰਤ ਡਰੋਨ ਰਾਹੀਂ ਭੇਜੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਸਰਹੱਦ ’ਤੇ ਪਿੰਡ ਧਨੋਏ ਕਲਾਂ ਨੇੜੇ ਗਸ਼ਤ ਕਰ ਰਹੇ 22ਵੀਂ ਬਟਾਲੀਅਨ ਦੇ ਜਵਾਨਾਂ ਨੇ ਰਾਤ ਸਮੇਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਡਰੋਨ ਦੀ ਆਵਾਜ਼ ਸੁਣੀ ਤਾਂ ਉਸ ’ਤੇ ਗੋਲੀਆਂ ਚਲਾਈਆਂ ਤਾਂ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਸੀਮਾ ਸੁਰੱਖਿਆ ਬਲ ਵੱਲੋਂ ਜਦੋਂ ਇਸ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਤਿੰਨ ਪੈਕੇਟ ਹੈਰੋਇਨ ਬਰਾਮਦ ਹੋਈ। ਗੌਰਤਲਬ ਹੈ ਕਿ ਸੀਮਾ ਸੁਰੱਖਿਆ ਬਲ ਨੇ ਬੀਤੇ ਦਿਨ ਵੀ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੇ ਸਨ।  





News Source link

- Advertisement -

More articles

- Advertisement -

Latest article