ਬਨੂੜ: ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਐਡਵੋਕੇਟ ਗੁਰਿੰਦਰ ਸਿੰਘ ਖਟੜਾ ਦੀ ਮਾਤਾ ਅਤੇ ਕਿਸਾਨ ਆਗੂ ਸਮਸ਼ੇਰ ਸਿੰਘ ਦੈੜੀ ਦੀ ਭਰਜਾਈ ਬੀਬੀ ਕਮਲਜੀਤ ਕੌਰ ਪਤਨੀ ਦਰਸ਼ਨ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਅੱਜ ਪਿੰਡ ਦੈੜੀ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ ਅਤੇ ਅਵਤਾਰ ਸਿੰਘ ਮੌਲੀ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਵੇਰ ਸਮੇਂ ਪਰਿਵਾਰ ਨਾਲ ਦੁੱਖ ਵੰਡਾਇਆ। ਖਟੜਾ ਪਰਿਵਾਰ ਵੱਲੋਂ ਪੀਜੀਆਈ ਲਈ ਇੱਕ ਲੱਖ ਅਤੇ ਪਿੰਡ ਦੈੜੀ ਦੇ ਗੁਰਦੁਆਰਾ ਸਾਹਿਬ ਇੱਕ ਲੱਖ ਦੀ ਰਾਸ਼ੀ ਭੇਟ ਕੀਤੀ। -ਪੱਤਰ ਪ੍ਰੇਰਕ