ਬੁੱਕਰ ਪੁਰਸਕਾਰ ਜੇਤੂ ਲੇਖਿਕਾ ਅਰੁੰਧਤੀ ਰੌਏ ਖ਼ਿਲਾਫ਼ ਯੂਏਪੀਏ ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ

0
209


ਨਵੀਂ ਦਿੱਲੀ, 14 ਜੂਨ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਉੱਘੀ ਲੇਖਕਾ ਅਰੁੰਧਤੀ ਰੌਏ ਅਤੇ ਕਸ਼ਮੀਰ ਦੀ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਖ਼ਿਲਾਫ਼ ਸਾਲ 2010 ਵਿੱਚ ਇੱਥੇ ਇੱਕ ਪ੍ਰੋਗਰਾਮ ਦੌਰਾਨ ਕਥਿਤ ਭੜਕਾਊ ਤਕਰੀਰ ਦੇਣ ਦੇ ਮਾਮਲੇ ਵਿੱਚ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਰਾਜ ਭਵਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵੀਂ ਦਿੱਲੀ ਦੀ ਮੈਟਰੋਪੌਲਿਟਨ ਮੈਜਿਸਟਰੇਟ ਦੀ ਅਦਾਲਤ ਦੇ ਆਦੇਸ਼ਾਂ ਮਗਰੋਂ ਅਰੁੰਧਤੀ ਰੌਏ ਅਤੇ ਕਸ਼ਮੀਰ ਦੀ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਖ਼ਿਲਾਫ਼ ਕਸ਼ਮੀਰ ਦੇ ਸਮਾਜਿਕ ਕਾਰਕੁਨ ਸੁਸ਼ੀਲ ਪੰਡਿਤ ਦੀ ਸ਼ਿਕਾਇਤ ’ਤੇ 28 ਅਕਤੂਬਰ 2010 ਨੂੰ ਐੱਫਆਈਆਰ ਦਰਜ ਕੀਤੀ ਗਈ ਸੀ। -ਪੀਟੀਆਈ



News Source link