ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

0
17
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ


Punjab News: ਪੰਜਾਬ ਸਰਕਾਰ ਵਲੋਂ ਦਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ ਕਰਨ ਅਤੇ ਸਾਰੀਆਂ ਧਿਰਾਂ ਨਾਲ ਤਾਲਮੇਲ ਬਣਾਉਣ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ‘ਚ ਧਾਰਮਿਕ ਅਤੇ ਕਾਨੂੰਨੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ‘ਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਪੀਪੀਐੱਸਸੀ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਉਕਤ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਰਾਬਤਾ ਕਾਇਮ ਕਰੇਗੀ।  ਦੱਸਿਆ ਜਾ ਰਿਹਾ ਹੈ ਕਿ ਇਹ ਕਮੇਟੀ ਬੇਅਦਬੀ ਕਾਨੂੰਨ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰੇਗੀ ਅਤੇ ਸਰਕਾਰ ਨੂੰ ਆਪਣੀ ਰਿਪੋਰਟ ਸੌਂਪੇਗੀ ਤਾਂ ਜੋ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸਰਬਸੰਮਤੀ ਬਣਾਈ ਜਾ ਸਕੇ।

ਹੇਠਾਂ ਇਸ ਕਮੇਟੀ ਦੀ ਲਿਸਟ ਵੀ ਦਿੱਤੀ ਗਈ ਹੈ, ਜਿਸ ਵਿੱਚ ਉਨ੍ਹਾਂ ਸਾਰਿਆਂ ਦੇ ਨਾਮ ਦਿੱਤੇ ਗਏ ਹਨ, ਜਿਨ੍ਹਾਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

https://www.youtube.com/watch?v=XXzkFlE1E40



News Source link