ਬੰਗਲੁੂਰੂ, 18 ਅਗਸਤ
ਇਥੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਐਤਵਾਰ ਤੜਕੇ ਇੱਕ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਵਧੀਕ ਪੁਲੀਸ ਕਮਿਸ਼ਨਰ (ਪੂਰਬੀ ਜ਼ੋਨ) ਰਮਨ ਗੁਪਤਾ ਅਨੁਸਾਰ ਸ਼ਹਿਰ ਦੇ ਇੱਕ ਕਾਲਜ ਵਿੱਚ ਫਾਈਨਲ ਦੀ ਵਿਦਿਆਰਥਣ ਕੋਰਮੰਗਲਾ ਵਿੱਚ ਇੱਕ ਮੀਟਿੰਗ ਤੋਂ ਬਾਅਦ ਆਪਣੇ ਘਰ ਪਰਤ ਰਹੀ ਸੀ। ਉਸ ਨੇ ਰਾਹ ’ਚ ਇਕ ਵਿਅਕਤੀ ਤੋਂ ਲਿਫਟ ਲਈ ਜਿਸ ਨੇ ਉਸ ’ਤੇ ਹਮਲਾ ਕਰਕੇ ਉਸ ਨਾਲ ਬਲਾਤਕਾਰ ਕੀਤਾ। ਪੁਲੀਸ ਨੇ ਬਲਾਤਕਾਰ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਟੀਆਈ