ਨਵੀਂ ਦਿੱਲੀ, 14 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਅੱਜ ਕਿਹਾ ਕਿ ਉਹ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲੈਣ ਜਾਵਾਂਗੇ। ਕੇਜਰੀਵਾਲ ਕਨਾਟ ਪਲੇਸ ਵਿੱਚ ਬਣੇ ਹਨੂੰਮਾਨ ਮੰਦਰ ਜਾਣਗੇ। ਉਨ੍ਹਾਂ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ, ‘‘ਅੱਜ ਦੁਪਹਿਰ 12 ਵਜੇ ਭਗਵਾਨ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਜਾਵਾਂਗਾ।’’ ਆਬਕਾਰੀ ਨੀਤੀ ‘ਘੁਟਾਲੇ’ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਕੁਝ ਘੰਟੇ ਬਾਅਦ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਸਨ। -ਪੀਟੀਆਈ