ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਦੇ ਲੋਕਾਂ ਕੋਲ ਪਹੁੰਚ ਕਰਨ ਦੀ ਹਦਾਇਤ

Must read


ਚੰਡੀਗੜ੍ਹ, 4 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਖਾਸ ਕਰਕੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਕਰਨ ਅਤੇ ਸਾਰੀਆਂ ਸੇਵਾਵਾਂ ਦੀ ਉਪਲਬਧਤਾ ਨੂੰ ਜਾਣਕਾਰੀ ਦੇਣ। ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੀ ਅਨਾਜ ਖਰੀਦ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਭਵਨ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਦਫਤਰਾਂ ਵਿੱਚ ਖੱਜਲ ਖੁਆਰੀ ਘਟਾਉਣ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸਮੇਂ ਮੌਜੂਦ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ।





News Source link

- Advertisement -

More articles

- Advertisement -

Latest article