ਭਰਾਜ ਦੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ – Punjabi Tribune

Must read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 24 ਸਤੰਬਰ

ਇੱਥੋਂ ਨੇੜਲੇ ਪਿੰਡ ਭਰਾਜ ਵਿਖੇ ਅੱਜ ਸਵੇਰੇ ਨਾਇਬ ਸਿੰਘ (40) ਨਾਂ ਦੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਪਏ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਇਸ ਸਬੰਧੀ ਪੁਲੀਸ ਚੌਂਕੀ ਕਾਲਾਝਾੜ ਦੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਅੱਜ ਸਵੇਰੇ ਸਾਢੇ ਸੱਤ ਵਜੇ ਵਾਪਰੀ। ਨਾਇਬ ਸਿੰਘ ਆਪਣੇ ਮਾਤਾ-ਪਿਤਾ, ਪਤਨੀ ਅਤੇ ਦੋ ਬੱਚਿਆਂ ਨਾਲ ਘਰ ਵਿਚ ਮੌਜੂਦ ਸੀ। ਪਰਿਵਾਰ ਅਨੁਸਾਰ ਸਵੇਰੇ ਉੱਠ ਕੇ ਨਾਇਬ ਸਿੰਘ ਨੇ ਅਚਾਨਕ 32 ਬੋਰ ਦੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਮੱਥੇ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਖੇਤੀਬਾੜੀ ਕਰਨ ਤੋਂ ਇਲਾਵਾ ਪੈਪਸੀਕੋ ਚੰਨੋਂ ਵਿਚ ਨੌਕਰੀ ਵੀ ਕਰਦਾ ਸੀ। ਪੁਲੀਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਅਤੇ ਪਿਸਤੌਲ ਨੂੰ ਆਪਣੇ ਕਬਜ਼ੇ ‘ਚ ਲੈਂਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮ੍ਰਿਤਕ ਦੇ ਪਿਤਾ ਚੰਨਣ ਸਿੰਘ ਦੇ ਬਿਆਨਾਂ ‘ਤੇ ਬੀਐੱਨਐੱਸ 194 ਦੇ ਤਹਿਤ ਕਾਰਵਾਈ ਕੀਤੀ ਗਈ ਹੈ।



News Source link

- Advertisement -

More articles

- Advertisement -

Latest article