ਭਵਾਨੀਗੜ੍ਹ: ਪਿੰਡ ਜੌਲੀਆਂ ’ਚ ਕਿਸਾਨਾਂ ਦਾ ਪੱਕਾ ਮੋਰਚਾ 15ਵੇਂ ਦਿਨ ਜਾਰੀ – punjabitribuneonline.com

Must read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 29 ਜੁਲਾਈ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਦੀ ਅਗਵਾਈ ਹੇਠ ਪਿੰਡ ਜੌਲੀਆਂ ਵਿਖੇ ਭੂ ਮਾਫੀਆ ਤੋਂ ਪੀੜਤ ਕਿਸਾਨ ਦੇ ਹੱਕ ਵਿੱਚ ਪੱਕਾ ਮੋਰਚਾ ਅੱਜ 15ਵੇਂ ਦਿਨ ਵੀ ਜਾਰੀ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ ਘਨੌੜ, ਹਰਜਿੰਦਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ ਅਤੇ ਕੁਲਦੀਪ ਸਿੰਘ ਬਖੋਪੀਰ ਨੇ ਕਿਹਾ ਕਿ ਯੂਨੀਅਨ ਦੀ ਅਗਵਾਈ ਹੇਠ ਜਿਹੜੀ ਝੋਨੇ ਦੀ ਫ਼ਸਲ ਅਤੇ ਹਰਾ ਚਾਰਾ ਪੀੜਤ ਕਿਸਾਨ ਅਵਤਾਰ ਸਿੰਘ ਦੇ ਖੇਤ ਵਿੱਚ ਬੀਜਿਆ ਸੀ, ਉਸ ਦੀ ਰਾਖੀ ਲਈ ਜਥੇਬੰਦੀ ਵੱਲੋਂ ਪੱਕਾ ਮੋਰਚਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਮਾਫੀਆ ਜਾਂ ਪ੍ਰਸ਼ਾਸਨ ਨੂੰ ਕਿਸਾਨ ਦੇ ਖੇਤ ਵਿੱਚ ਧੱਕੇਸ਼ਾਹੀ ਨਾਲ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।



News Source link

- Advertisement -

More articles

- Advertisement -

Latest article