ਭਾਖੜਾ ਵਿੱਚ ਰੁੜ੍ਹੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

0
175


ਗੁਰਨਾਮ ਸਿੰਘ ਚੌਹਾਨ

ਪਾਤੜਾਂ, 30 ਜੂਨ

ਘੱਗਾ ਦੇ ਭਾਖੜਾ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨ ਕੁੱਝ ਦਿਨ ਪਹਿਲਾਂ ਨਹਿਰ ਵਿੱਚ ਰੁੜ੍ਹ ਗਏ ਸਨ। ਉਨ੍ਹਾਂ ਦੀਆਂ ਲਾਸ਼ਾਂ ਹਰਿਆਣਾ ਦੇ ਰਤੀਆ ਨੇੜਿਓਂ ਮਿਲ ਗਈਆਂ ਹਨ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਘੱਗਾ ਪੁਲੀਸ ਨੇ ਤਿੰਨ ਦੋਸਤਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



News Source link