ਭਾਜਪਾ ਦੀ ਸਰਗਰਮ ਮੈਂਬਰਸ਼ਿਪ ਮੁਹਿੰਮ ਤਹਿਤ ਮੀਟਿੰਗ

Must read


ਜਸਬੀਰ ਸਿੰਘ ਚਾਨਾ
ਫਗਵਾੜਾ, 5 ਜਨਵਰੀ
ਇਥੇ ਭਾਜਪਾ ਵੱਲੋਂ ਚਲਾਈ ਜਾ ਰਹੀ ਸਰਗਰਮ ਮੈਂਬਰਸ਼ਿਪ ਮੁਹਿੰਮ ਤਹਿਤ ਨਿੱਜੀ ਹੋਟਲ ’ਚ ਮੀਟਿੰਗ ਹੋਈ। ਮੀਟਿੰਗ ’ਚ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਅਵਿਨਾਸ਼ ਰਾਏ ਖੰਨਾ ਤੇ ਸੋਮ ਪ੍ਰਕਾਸ਼ ਨੇ ਜ਼ਿਲ੍ਹੇ ’ਚ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਦਾ ਜਾਇਜ਼ਾ ਲਿਆ ਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਵਰਕਰਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਵਿਕਸਿਤ ਭਾਰਤ ਬਣਾਉਣ ’ਚ ਸਫ਼ਲਤਾ ਮਿਲੇਗੀ, ਇਹ ਇੱਕ ਅੰਦੋਲਨ ਹੈ ਜੋ ਜ਼ਮੀਨੀ ਪੱਧਰ ’ਤੇ ਭਾਜਪਾ ਨੂੰ ਹੋਰ ਮਜ਼ਬੂਤ ਕਰੇਗਾ। ਉੁਨ੍ਹਾਂ ਦੱਸਿਆ ਕਿ ਇੱਕ ਵਰਕਰ ਨੂੰ ਇੱਕ ਬੂਥ ਜਾਂ ਇੱਕ ਵਿਧਾਨ ਸਭਾ ਸੀਟ ’ਤੇ 100 ਮੈਂਬਰ ਰਜਿਸਟਰਡ ਕਰਵਾਉਣੇ ਪੈਣਗੇ, ਅਜਿਹੇ ਵਰਕਰ ਮੰਡਲ ਕਮੇਟੀ ਤੇ ਯੂ.ਐਸ ਤੋਂ ਉੱਪਰ ਦੇ ਅਹੁਦਿਆਂ ਲਈ ਚੋਣ ਲੜਨ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜਨਵਰੀ ਤੱਕ ਜਾਰੀ ਰਹੇਗੀ, ਜਿਸਦੇ ਤਹਿਤ ਜੋ ਵੀ ਪਾਰਟੀ ਵਰਕਰ ਜਾਂ ਆਗੂ 50 ਜਾਂ ਇਸ ਤੋਂ ਵੱਧ ਲੋਕਾਂ ਨੂੰ ਜੋੜੇਗਾ ਪਾਰਟੀ ਉਸ ਨੂੰ ਸਰਗਰਮ ਮੈਂਬਰ ਬਣਾਵੇਗੀ।

The post ਭਾਜਪਾ ਦੀ ਸਰਗਰਮ ਮੈਂਬਰਸ਼ਿਪ ਮੁਹਿੰਮ ਤਹਿਤ ਮੀਟਿੰਗ appeared first on Punjabi Tribune.



News Source link

- Advertisement -

More articles

- Advertisement -

Latest article