ਭਾਜਪਾ ਨੇ ਛੁੱਟੀਆਂ ਦਾ ਹਵਾਲਾ ਦੇ ਕੇ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਚੋਣਾਂ ਟਾਲਣ ਦੀ ਅਪੀਲ ਕੀਤੀ – Punjabi Tribune

Must read


ਚੰਡੀਗੜ੍ਹ, 24 ਅਗਸਤ

ਭਾਜਪਾ ਦੀ ਹਰਿਆਣਾ ਇਕਾਈ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪਹਿਲੀ ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਕੁਝ ਸਮੇਂ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ। ਪਾਰਟੀ ਨੇ ਚੋਣਾਂ ਦੀ ਤਰੀਕ ਤੋਂ ਪਹਿਲਾਂ ਅਤੇ ਬਾਅਦ ਦੀਆਂ ਛੁੱਟੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਇਸ ਨਾਲ ਵੋਟਿੰਗ ਪ੍ਰਤੀਸ਼ਤ ਘਟ ਸਕਦੀ ਹੈ। ਅੱਜ ਪ੍ਰਦੇਸ਼ ਭਾਜਪਾ ਦੇ ਨੇਤਾ ਨੇ ਕਿਹਾ ਕਿ ਪਾਰਟੀ ਦੀ ਸੂਬਾ ਇਕਾਈ ਦੇ ਮੁਖੀ ਨੇ ਕਮਿਸ਼ਨ ਨੂੰ ਪੱਤਰ ਭੇਜਿਆ ਹੈ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਪੁਸ਼ਟੀ ਕੀਤੀ ਕਿ ਕਮਿਸ਼ਨ ਨੂੰ ਸ਼ੁੱਕਰਵਾਰ ਨੂੰ ਈ-ਮੇਲ ਰਾਹੀਂ ਪੱਤਰ ਦੀ ਕਾਪੀ ਮਿਲੀ ਸੀ। ਸ੍ਰੀ ਅਗਰਵਾਲ ਨੇ ਦੱਸਿਆ, ‘ਸਾਨੂੰ ਰਾਜ ਭਾਜਪਾ ਤੋਂ ਪੱਤਰ ਮਿਲਿਆ ਹੈ ਅਤੇ ਅਸੀਂ ਇਸ ਨੂੰ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ।’ ਭਾਜਪਾ ਦੇ ਸੂਬਾਈ ਚੋਣ ਪ੍ਰਬੰਧਨ ਕਮੇਟੀ ਦੇ ਮੈਂਬਰ ਵਰਿੰਦਰ ਗਰਗ ਨੇ ਕਿਹਾ, ‘ਸਾਡੀ ਦਲੀਲ ਹੈ ਕਿ 1 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਦੀ ਤਰੀਕ ਤੋਂ ਪਹਿਲਾਂ ਛੁੱਟੀ ਹੈ ਅਤੇ ਉਸ ਤੋਂ ਬਾਅਦ ਕੁਝ ਛੁੱਟੀਆਂ ਹਨ, ਜਿਸ ਕਾਰਨ ਵੋਟਿੰਗ ਪ੍ਰਤੀਸ਼ਤ ਪ੍ਰਭਾਵਿਤ ਹੋ ਸਕਦੀ ਹੈ। ਲੋਕ ਜ਼ਿਆਦਾ ਛੁੱਟੀਆਂ ਕਾਰਨ ਬਾਹਰ ਘੁੰਮਣ ਚਲੇ ਜਾਂਦੇ ਹਨ।’



News Source link

- Advertisement -

More articles

- Advertisement -

Latest article