43.7 C
Patiāla
Monday, June 8, 2026

ਭਾਰਤਮਾਲਾ ਸੜਕ ਯੋਜਨਾ: ਕਿਸਾਨਾਂ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਘੇਰੇ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 19 ਜੂਨ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਸਾਂਝੇ ਤੌਰ ’ਤੇ ਅੱਜ ਪੰਜਾਬ ਭਰ ਦੇ 15 ਜ਼ਿਲ੍ਹਿਆਂ ਵਿੱਚ 43 ਥਾਵਾਂ ’ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਸੌਂਪੇ ਗਏ। ਇਸ ਦੌਰਾਨ ਉਨ੍ਹਾਂ ਭਾਰਤਮਾਲਾ ਸੜਕ ਯੋਜਨਾ ਤਹਿਤ ਸੜਕਾਂ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦਾ ਇਕਸਾਰ ਮੁਆਵਜ਼ਾ ਦੇਣ ਅਤੇ ਸਰਕਾਰ ਵੱਲੋਂ ਮੀਟਿੰਗਾਂ ਕਰ ਕੇ ਦਿੱਤੇ ਗਏ ਭਰੋਸੇ ਨੂੰ ਤੋੜ ਕੇ ਮੁਆਵਜ਼ੇ ਦੇਣ ਤੋਂ ਪਹਿਲਾਂ ਜ਼ਮੀਨ ’ਤੇ ਜਬਰੀ ਕਬਜ਼ੇ ਦੀ ਕੋਸ਼ਿਸ਼ ਬੰਦ ਕਰਨ ਦੀ ਮੰਗ ਕੀਤੀ। ਧਰਨਿਆਂ ਨੂੰ ਕਿਸਾਨ ਆਗੂਆਂ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਸੰਬੋਧਨ ਕੀਤਾ।





News Source link

- Advertisement -

More articles

- Advertisement -

Latest article