ਪੱਤਰ ਪ੍ਰੇਰਕ
ਮਾਛੀਵਾੜਾ, 20 ਅਪਰੈਲ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕੱਤਰਤਾ ਪਿੰਡ ਭਮਾਂ ਦੇ ਗੁਰਦੁਆਰਾ ਸਾਹਿਬ ਵਿੱਚ ਕੁਲਦੀਪ ਸਿੰਘ ਸੇਖੋਂ ਸਰਪ੍ਰਸਤ ਦੀ ਮੌਜੂਦਗੀ ਵਿਚ ਹੋਈ। ਪ੍ਰੈੱਸ ਸਕੱਤਰ ਰਵਿੰਦਰ ਸਿੰਘ ਨਾਗਰਾ ਨੇ ਦੱਸਿਆ ਕਿ 26 ਨਵੰਬਰ ਤੋਂ ਸੰਯੁਕਤ ਕਿਸਾਨ ਮੋਰਚਾ ਦੇ ਕੋਆਰਡੀਨੇਟਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਅਤੇ ਉਸ ਦਿਨ ਤੋਂ ਹੀ ਪਿੰਡਾਂ ਦੇ ਗੁਰੂ ਘਰਾਂ ’ਚ ਉਨ੍ਹਾਂ ਦੀ ਸਿਹਤਯਾਬੀ ਲਈ ਲਗਾਤਾਰ ਅਰਦਾਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿੰਡ ਭਮਾ ਦੇ ਗੁਰੂ ਘਰ ਵਿਚ ਡੱਲੇਵਾਲ ਦੀ ਸਿਹਤਯਾਬੀ ਲਈ ਲਗਾਤਾਰ ਅਰਦਾਸ ਕੀਤੀ ਗਈ ਜਿਸ ’ਤੇ ਅੱਜ ਕਿਸਾਨ ਜਥੇਬੰਦੀ ਵਲੋਂ ਗ੍ਰੰਥੀ ਸਿੰਘ ਬਲਜੀਤ ਸਿੰਘ ਨੂੰ ਸਿਰੋਪਾਓ ਅਤੇ ਭੇਟਾ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਨਾਹਰ ਸਿੰਘ ਅਸਲਾਣਾ ਸਾਬਕਾ ਸਰਪੰਚ ਵਲੋਂ ਖਨੌਰੀ ਬਾਰਡਰ ’ਤੇ ਲਗਾਤਾਰ ਦੁੱਧ ਦੀ ਸੇਵਾ ਨਿਭਾਉਂਦੇ ਰਹੇ, ਨੂੰ ਵੀ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।