ਨਵੀਂ ਦਿੱਲੀ, 8 ਅਗਸਤ
ਦਿੱਲੀ ਹਾਈ ਕੋਰਟ ਨੇ ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਉਸ ਦੇ ਪਤੀ ਸਤਿਆਵਰਤ ਕਾਦਿਆਨ ਦੀ ਪਟੀਸ਼ਨ ’ਤੇ 12 ਸਤੰਬਰ ਨੂੰ ਸੁਣਵਾਈ ਦੀ ਤਰੀਕ ਤੈਅ ਕੀਤੀ ਹੈ। ਪਟੀਸ਼ਨ ਵਿੱਚ ਪਿਛਲੇ ਸਾਲ ਹੋਈਆਂ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐੱਫਆਈ) ਦੇ ਅਹੁਦੇਦਾਰਾਂ ਦੀਆਂ ਚੋਣਾਂ ਨੂੰ ਰੱਦ ਕਰਨ ਅਤੇ ਗ਼ੈਰਕਾਨੂੰਨੀ ਐਲਾਨਣ ਦੀ ਅਪੀਲ ਕੀਤੀ ਗਈ ਹੈ। ਜਸਟਿਸ ਪੁਰੂਸ਼ੇਦਰ ਕੁਮਾਰ ਕੌਰਵ ਨੇ ਸੱਤ ਮਹਿਲਾ ਪਹਿਲਵਾਨਾਂ ਨਾਲ ਕਥਿਤ ਜਿਨਸੀ ਸ਼ੋਸ਼ਣ ਸਬੰਧੀ ਡਬਲਯੂਐੱਫਆਈ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਰਹੇ ਪਹਿਲਵਾਨਾਂ ਦੇ ਨਾਲ ਹੀ ਕੇਂਦਰ ਅਤੇ ਡਬਲਿਊਐੱਫਆਈ ਨੂੰ ਮਾਮਲੇ ਵਿੱਚ ਦਲੀਲਾਂ ਪੂਰੀਆਂ ਕਰਨ ਨੂੰ ਕਿਹਾ ਹੈ। ਜ਼ਿਕਰਯੋਗ ਹੈ ਕਿ ਬ੍ਰਿਜਭੂਸ਼ਨ ਦੇ ਵਫ਼ਾਦਾਰ ਸੰਜੇ ਸਿੰਘ ਨੂੰ 21 ਸਤੰਬਰ 2023 ਨੂੰ ਹੋਈਆਂ ਚੋਣਾਂ ਵਿੱਚ ਡਬਲਿਊਐੱਫਆਈ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਸੀ। -ਪੀਟੀਆਈ
News Source link
#ਭਰਤ #ਕਸ਼ਤ #ਫਡਰਸ਼ਨ #ਦਆ #ਚਣ #ਖਲਫ #ਪਟਸ਼ਨ #ਤ #ਸਣਵਈ #ਸਤਬਰ #ਨ