ਨਵੀਂ ਦਿੱਲੀ (ਪੱਤਰ ਪ੍ਰੇਰਕ): ਭਾਰਤੀ ਵਿਦੇਸ਼ ਸੇਵਾ ਦੇ 2011 ਬੈਚ ਦੇ ਅਧਿਕਾਰੀ ਜਤਿੰਦਰ ਰਾਵਤ ਨੇ ਅੱਜ ਦਿੱਲੀ ਦੇ ਚਾਣਕਿਆਪੁਰੀ ਖੇਤਰ ਵਿੱਚ ਸਥਿਤ ਵਿਦੇਸ਼ ਮੰਤਰਾਲੇ ਦੇ ਰਿਹਾਇਸ਼ੀ ਕੰਪਲੈਕਸ ਵਿਚਲੀ ਆਪਣੀ ਰਿਹਾਇਸ਼ੀ ਇਮਾਰਤ ਤੋਂ ਛਾਲ ਮਾਰ ਕੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਘਟਨਾ ਸਥਾਨ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਜਤਿੰਦਰ ਰਾਵਤ ਆਪਣੀ ਬਜ਼ੁਰਗ ਮਾਂ ਨਾਲ ਰਹਿੰਦੇ ਸਨ। ਸੂਤਰਾਂ ਅਨੁਸਾਰ ਅਧਿਕਾਰੀ ਮਾਨਸਿਕ ਤਣਾਅ ਤੋਂ ਪੀੜਤ ਸੀ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।