ਭਾਰਤੀ ਹਾਕੀ ਟੀਮ ਨੇ ਦੇਸ਼ ਦਾ ਮਾਣ ਵਧਾਇਆ: ਪ੍ਰਧਾਨ ਮੰਤਰੀ

0
167


ਨਵੀਂ ਦਿੱਲੀ, 17 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਹਾਕੀ ਟੀਮ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਵਿਚ ਚੀਨ ਖਿਲਾਫ 1-0 ਦੀ ਜਿੱਤ ’ਤੇ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਟਰਾਫੀ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਦੱਸਣਾ ਬਣਦਾ ਹੈ ਕਿ ਚੀਨ ਦੇ ਹੁਲੁਨਬੁਇਰ ਵਿਚ ਭਾਰਤ ਨੇ ਇਸ ਟੂਰਨਾਮੈਂਟ ਦੇ ਸਾਰੇ ਮੈਚਾਂ ਵਿਚ ਜਿੱਤ ਹਾਸਲ ਕੀਤੀ ਤੇ ਭਾਰਤ ਨੇ ਲਗਾਤਾਰ ਦੂਜੀ ਵਾਰ ਤੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਈ ਜਿੱਤੀ। ਭਾਰਤ ਨੇ ਇਸ ਤੋਂ ਪਹਿਲਾਂ 2011, 2016, 2018 ਅਤੇ 2023 ਵਿੱਚ ਇਹ ਖ਼ਿਤਾਬ ਜਿੱਤਿਆ ਸੀ। ਇਸ ਟੂਰਨਾਮੈਂਟ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ।



News Source link