ਭਾਰਤ ਖ਼ਿਲਾਫ਼ ਦੂਜੇ ਕ੍ਰਿਕਟ ਟੈਸਟ ’ਚ ਬੰਗਲਾਦੇਸ਼ ਪਹਿਲੀ ਪਾਰੀ ’ਚ 227 ’ਤੇ ਆਊਟ

0
236


ਮੀਰਪੁਰ, 22 ਦਸੰਬਰ

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਭਾਰਤ ਖ਼ਿਲਾਫ਼ ਦੂਜੇ ਅਤੇ ਆਖਰੀ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਅੱਜ ਪਹਿਲੀ ਪਾਰੀ ਵਿੱਚ 73.5 ਓਵਰਾਂ ਵਿੱਚ 227 ਦੌੜਾਂ ਬਣਾ ਕੇ ਆਊਟ ਹੋ ਗਈ। ਬੰਗਲਾਦੇਸ਼ ਲਈ ਮੋਮਿਨੁਲ ਹੱਕ ਨੇ 84 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ ਉਮੇਸ਼ ਯਾਦਵ ਅਤੇ ਰਵੀਚੰਦਰਨ ਅਸ਼ਵਿਨ ਨੇ ਚਾਰ-ਚਾਰ ਵਿਕਟਾਂ ਹਾਸਲ ਕੀਤੀਆਂ, ਜਦਕਿ ਜੈਦੇਵ ਉਨਾਦਕਟ ਨੇ ਦੋ ਵਿਕਟਾਂ ਹਾਸਲ ਕੀਤੀਆਂ। ਅੱਜ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ ਬਗ਼ੈਰ ਕੋਈ ਵਿਕਟ ਗੁਆਏ 19 ਦੌੜਾਂ ਬਣਾ ਲਈਆਂ ਸਨ। ਕਪਤਾਨ ਕੇਐੱਲ ਰਾਹੁਲ 3 ਤੇ ਸ਼ੁਭਮਨ ਗਿੱਲ 14 ਦੌੜਾਂ ਨਾਲ ਕ੍ਰੀਜ਼ ’ਤੇ ਸਨ। 





News Source link

LEAVE A REPLY

Please enter your comment!
Please enter your name here