ਭਾਰਤ ਵਿੱਚ ਮੰਕੀਪੌਕਸ ਦਾ ਪਹਿਲਾ ਕੇਸ ਮਿਲਿਆ

0
129


ਨਵੀਂ ਦਿੱਲੀ, 9 ਸਤੰਬਰ

ਭਾਰਤ ਵਿਚ ਮੰਕੀਪੌਕਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਇਹ ਨੌਜਵਾਨ ਹਰਿਆਣਾ ਵਿਚਲੇ ਹਿਸਾਰ ਨਾਲ ਸਬੰਧਤ ਹੈ ਜਿਸ ਨੂੰ ਦਿੱਲੀ ਦੇ ਐੱਲਐੱਨਜੇਪੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਉਸ ਦੀ ਹਾਲਤ ਸਥਿਰ ਹੈ। ਇਹ ਵਿਅਕਤੀ ਹਾਲ ਹੀ ਵਿਚ ਐਮਪੌਕਸ ਟਰਾਂਸਮਿਸ਼ਨ ਨਾਲ ਜੂਝ ਰਹੇ ਮੁਲਕ ਦੀ ਯਾਤਰਾ ਕਰਕੇ ਪਰਤਿਆ ਹੈ। ਇਸ ਦੌਰਾਨ ਕੇਂਦਰ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੰਕੀਪੌਕਸ ਨਾਲ ਸਬੰਧਤ ਸਾਰੇ ਸ਼ੱਕੀ ਕੇਸਾਂ ਦੀ ਜਾਂਚ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। -ਪੀਟੀਆਈ



News Source link