ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਅਤੇ ਦਫ਼ਤਰਾਂ ਵਿੱਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ

Must read


Earthquake: ਲੋਕਾਂ ਵਿਚਾਲੇ ਉਸ ਸਮੇਂ ਚੀਕ- ਚਿਹਾੜਾ ਪੈ ਗਿਆ ਜਦੋਂ ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਧਰਤੀ ਕੰਬ ਗਈ। ਜਾਣਕਾਰੀ ਲਈ ਦੱਸ ਦੇਈਏ ਕਿ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਉੱਤਰ-ਪੂਰਬੀ ਖੇਤਰ ਦੇ ਕੁਝ ਹਿੱਸਿਆਂ ਵਿੱਚ 4.9 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਭੂਟਾਨ ਦੇ ਗਿਆਲਪੋਝਿੰਗ (Gyalpozhing) ਤੋਂ ਲਗਭਗ ਤਿੰਨ ਕਿਲੋਮੀਟਰ ਦੂਰ ਅਤੇ ਧਰਤੀ ਦੀ ਸਤ੍ਹਾ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ ਉਤੇ ਸੀ। ਗੁਹਾਟੀ ਸਮੇਤ ਪੂਰੇ ਖੇਤਰ ਵਿੱਚ ਝਟਕੇ ਮਹਿਸੂਸ ਕੀਤੇ ਗਏ।

ਘਰਾਂ ਅਤੇ ਦਫ਼ਤਰਾਂ ਵਿੱਚੋਂ ਬਾਹਰ ਭੱਜੇ ਲੋਕ

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਕਿ ਭੂਚਾਲ ਦੁਪਹਿਰ 4:01 ਵਜੇ ਆਇਆ। ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ। ਭੂਚਾਲ ਦੇ ਝਟਕਿਆਂ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਕੁਝ ਸਮੇਂ ਲਈ ਸਹਿਮ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਲੋਕ ਆਪੋ-ਆਪਣੇ ਘਰਾਂ ਤੇ ਦਫ਼ਤਰਾਂ ਵਿੱਚੋਂ ਬਾਹਰ ਆ ਗਏ।

ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਵੱਲੋਂ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਜਾਨੀ-ਮਾਲੀ ਨੁਕਸਾਨ ਦੀ ਸਹੀ ਜਾਣਕਾਰੀ ਸਮੇਂ ਸਿਰ ਸਾਹਮਣੇ ਲਿਆਂਦੀ ਜਾ ਸਕੇ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਖੇਤਰ ਵਿੱਚ ਪਹਿਲਾਂ ਵੀ ਭੂਚਾਲ ਦੇ ਝਟਕੇ ਆਉਂਦੇ ਰਹੇ ਹਨ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਵੱਡੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 



News Source link

- Advertisement -

More articles

- Advertisement -

Latest article