Earthquake: ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਧਰਤੀ ਕੰਬੀ। ਦੱਸ ਦੇਈਏ ਕਿ ਨੇਪਾਲ ਦੇ ਪੱਛਮੀ ਹਿੱਸੇ ਵਿਚ ਸਥਿਤ ਰੋਲਪਾ ਜ਼ਿਲ੍ਹੇ ਵਿੱਚ ਸੋਮਵਾਰ ਤੜਕੇ 4.4 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਦੇ ਅਨੁਸਾਰ ਭੂਚਾਲ ਦਾ ਕੇਂਦਰ ਲੁੰਬਨੀ ਪ੍ਰਾਂਤ ਦੇ ਰੋਲਪਾ ਜ਼ਿਲ੍ਹੇ ਵਿੱਚ ਇਰੀਵਾਂਗ ਪੇਂਡੂ ਨਗਰਪਾਲਿਕਾ ਦੇ ਨੇੜੇ ਸੀ।
ਕੇਂਦਰ ਨੇ ਦੱਸਿਆ ਕਿ ਭੂਚਾਲ ਸਵੇਰੇ 3:07 ਵਜੇ ਆਇਆ। ਭੂਚਾਲ ਦੇ ਝਟਕੇ ਸਲਯਾਨ, ਰੁਕੁਮ ਅਤੇ ਪਿਊਥਾਨ ਜ਼ਿਲ੍ਹਿਆਂ ਸਮੇਤ ਆਲੇ ਦੁਆਲੇ ਦੇ ਖੇਤਰਾਂ ਵਿੱਚ ਵੀ ਮਹਿਸੂਸ ਕੀਤੇ ਗਏ। ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ