ਮਜ਼ਦੂਰਾਂ ਦੀਆਂ ਸਮੱਸਿਆਵਾਂ ਦੂਰ ਕਰਨ ’ਤੇ ਜ਼ੋਰ

0
144


ਪੱਤਰ ਪ੍ਰੇਰਕ
ਰਤੀਆ, 29 ਦਸੰਬਰ
ਦਿਹਾਤੀ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਕਾਮਰੇਡ ਦੇਵ ਰਾਜ ਸਹਿਨਾਲ ਨੇ ਦੱਸਿਆ ਕਿ ਦਿਹਾਤੀ ਮਜ਼ਦੂਰ ਸਭਾ ਰਤੀਆ ਤਹਿਸੀਲ ਦੇ ਸਮੂਹ ਮਨਰੇਗਾ ਮਜ਼ਦੂਰਾਂ, ਖੇਤ ਮਜ਼ਦੂਰਾਂ ਅਤੇ ਹੋਰ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ 7 ਜਨਵਰੀ ਨੂੰ ਐੱਸਡੀਐੱਮ ਰਤੀਆ ਦਫ਼ਤਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਕੀਤਾ ਹੈ ਜਿਸ ਨੂੰ ਦਿਹਾਤੀ ਮਜ਼ਦੂਰ ਸਭਾ ਸਹਿਣ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਸਾਰੇ ਪਿੰਡਾਂ ਵਿੱਚ ਮਨਰੇਗਾ ਐਕਟ ਤਹਿਤ ਪੂਰੇ 100 ਦਿਨ ਦਾ ਕੰਮ ਦਿੱਤਾ ਜਾਵੇ, ਘੱਟੋ-ਘੱਟ 15 ਦਿਨ ਦਾ ਮਸਟਰੋਲ ਦਿੱਤਾ ਜਾਵੇ, ਮਨਰੇਗਾ ਐਕਟ ਦੀ ਮਿਆਦ 200 ਦਿਨ ਵਧਾਈ ਜਾਵੇ। ਸਾਰੇ ਮਜ਼ਦੂਰਾਂ ਨੂੰ ਦਿਹਾੜੀ 700 ਰੁਪਏ ਦਿੱਤੀ ਜਾਵੇ, ਸਰਕਾਰ ਨੂੰ ਚਾਹੀਦਾ ਹੈ ਕਿ ਗੁੱਗਾ ਮਾੜੀ ਨੇੜੇ ਜਿੱਥੇ ਮਜ਼ਦੂਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਸੇ ਜਗ੍ਹਾ ਨੂੰ ਮਾਲਕੀ ਹੱਕ ਦਿੱਤਾ ਜਾਵੇ ਅਤੇ ਮਕਾਨ ਬਣਾਉਣ ਲਈ 2 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ।
ਜਾਖਨਦਾਦੀ ਦੇ ਮਜ਼ਦੂਰਾਂ ਨੂੰ ਵੀ ਮਾਲਕੀ ਹੱਕ ਦਿੱਤੇ ਜਾਣ ਅਤੇ ਪੱਕੇ ਮਕਾਨ ਦਿੱਤੇ ਜਾਣ, ਵਧਦੀ ਮਹਿੰਗਾਈ ਨੂੰ ਰੋਕਿਆ ਜਾਵੇ, ਬਿਜਲੀ ਸਸਤੀ ਕੀਤੀ ਜਾਵੇ, ਮੀਟਰ ਲਾਉਣ ਵਾਲੇ ਕਾਨੂੰਨ ਨੂੰ ਰੱਦ ਕੀਤਾ ਜਾਵੇ, ਮਜ਼ਦੂਰਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ, ਹਰ ਇਕ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣ, ਨਸ਼ਾ ਬੰਦ ਹੋਵੇ, ਮੈਡੀਕਲ ਨਸ਼ਾ ’ਤੇ ਪਾਬੰਦੀ ਲਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮੰਗਾਂ ਨੂੰ ਜਲਦੀ ਮੰਨਿਆ ਜਾਵੇ।

The post ਮਜ਼ਦੂਰਾਂ ਦੀਆਂ ਸਮੱਸਿਆਵਾਂ ਦੂਰ ਕਰਨ ’ਤੇ ਜ਼ੋਰ appeared first on Punjabi Tribune.



News Source link