ਮਦਰ ਡੇਅਰੀ ਦਾ ਦੁੱਧ 2 ਰੁਪਏ ਮਹਿੰਗਾ ਹੋਇਆ

Must read


ਨਵੀਂ ਦਿੱਲੀ: ਦੁੱਧ ਵਿਕਰੇਤਾ ਕੰਪਨੀ ਮਦਰ ਡੇਅਰੀ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲਿਟਰ ਤੱਕ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਨਵੀਆਂ ਕੀਮਤਾਂ ਭਲਕੇ ਮੰਗਲਵਾਰ ਤੋਂ ਲਾਗੂ ਹੋਣਗੀਆਂ। ਇਸ ਸਾਲ ਪੰਜਵੀਂ ਵਾਰ ਮਦਰ ਡੇਅਰੀ ਨੇ ਦਿੱਲੀ-ਐੱਨਸੀਆਰ ਵਿੱਚ ਦੁੱਧ ਦੀ ਕੀਮਤ ਵਧਾਈ ਹੈ। ਮਦਰ ਡੇਅਰੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੋਜ਼ਾਨਾ 30 ਲੱਖ ਲਿਟਰ ਤੋਂ ਵੱਧ ਦੁੱਧ ਵੇਚਦੀ ਹੈ। ਕੰਪਨੀ ਨੇ ਕਿਹਾ ਕਿ ਫੁੱਲ ਕਰੀਮ ਦੁੱਧ ਦੀ ਕੀਮਤ ਹੁਣ 66 ਰੁਪਏ ਪ੍ਰਤੀ ਲਿਟਰ ਹੋਵੇਗੀ ਜਦਕਿ ਟੋਨਡ ਦੁੱਧ ਦੀ ਸੋਧੀ ਕੀਮਤ 53 ਰੁਪਏ ਪ੍ਰਤੀ ਲਿਟਰ ਹੋਵੇਗੀ। ਇਸੇ ਤਰ੍ਹਾਂ ਡਬਲ ਟੋਨਡ ਦੁੱਧ ਦੀ ਕੀਮਤ 45 ਤੋਂ ਵਧਾ ਕੇ 47 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ। ਹਾਲਾਂਕਿ ਕੰਪਨੀ ਨੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ। -ਪੀਟੀਆਈ



News Source link

- Advertisement -

More articles

- Advertisement -

Latest article