ਮਨੀਪੁਰ ਦੀ ਸਥਿਤੀ ਬਾਰੇ ਬੁਲਾਈ ਸਰਬ ਪਾਰਟੀ ਮੀਟਿੰਗ ਪ੍ਰਧਾਨ ਮੰਤਰੀ ਲਈ ਅਹਿਮ ਨਹੀਂ: ਰਾਹੁਲ ਗਾਂਧੀ

Must read


ਨਵੀਂ ਦਿੱਲੀ, 22 ਜੂਨ

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਨੀਪੁਰ ਵਿੱਚ ਹਿੰਸਾ ਮਗਰੋਂ ਪੈਦਾ ਹੋਈ ਸਥਿਤੀ ਬਾਰੇ ਸਮੀਖਿਆ ਲਈ 24 ਜੂਨ ਨੂੰ ਸੱਦੀ ਸਰਬ ਪਾਰਟੀ ਮੀਟਿੰਗ ਨੂੰ ਲੈ ਕੇ ਕੇਂਦਰ ’ਤੇ ਸਵਾਲ ਉਠਾਏ ਹਨ। ਉਨ੍ਹਾਂ ਆਖਿਆ ਕਿ ਇਹ ਮੀਟਿੰਗ ਉਸ ਸਮੇਂ ਬੁਲਾਈ ਗਈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ’ਤੇ ਹਨ ਅਤੇ ਇਸ ਤੋਂ ਲੱਗਦਾ ਹੈ ਕਿ ਉਨ੍ਹਾਂ ਲਈ ਇਹ ਮੀਟਿੰਗ ਅਹਿਮ ਨਹੀਂ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਮਨੀਪੁਰ 50 ਦਿਨਾਂ ਤੋਂ ਸੜ ਰਿਹਾ ਹੈ ਪਰ ਪ੍ਰਧਾਨ ਮੰਤਰੀ ਚੁੱਪ ਹਨ। ਇੱਕ ਸਰਬ ਪਾਰਟੀ ਮੀਟਿੰਗ ਉਦੋਂ ਬੁਲਾਈ ਗਈ ਜਦੋਂ ਪ੍ਰਧਾਨ ਮੰਤਰੀ ਖ਼ੁਦ ਦੇਸ਼ ਵਿੱਚ ਨਹੀਂ ਹਨ। ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਲਈ ਇਹ ਮੀਟਿੰਗ ਅਹਿਮ ਨਹੀਂ ਹੈ।’’ -ਏਐੱਨਆਈ



News Source link

- Advertisement -

More articles

- Advertisement -

Latest article