ਨਵੀਂ ਦਿੱਲੀ, 23 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੀਨੀ ਸਮਾਰਟਫੋਨ ਨਿਰਮਾਤਾ ਵੀਵੋ-ਇੰਡੀਆ ਅਤੇ ਕੁਝ ਹੋਰਨਾਂ ਖ਼ਿਲਾਫ਼ ਕਾਲਾ ਧਨ ਸਫ਼ੇਦ ਕਰਨ (ਮਨੀ ਲਾਂਡਰਿੰਗ) ਦੇ ਦੋਸ਼ਾਂ ਦੀ ਜਾਂਚ ਤਹਿਤ ਕੰਪਨੀ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੀਵੋ-ਇੰਡੀਆ ਦੇ ਅੰਤਰਿਮ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਂਗ ਜ਼ੁਕੁਆਨ ਉਰਫ਼ ਟੈਰੀ, ਮੁੱਖ ਵਿੱਤ ਅਧਿਕਾਰੀ (ਸੀਐੱਫਓ) ਹਰਿੰਦਰ ਦਾਹੀਆ ਅਤੇ ਸਲਾਹਕਾਰ ਹੇਮੰਤ ਮੁੰਜਾਲ ਨੂੰ ਪੀਐੱਮਐੱਲਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ