ਮਨੀ ਲਾਂਡਰਿੰਗ: ਹੇਮੰਤ ਸੋਰੇਨ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ – Punjabi Tribune

Must read


ਰਾਂਚੀ, 15 ਫਰਵਰੀ

ਰਾਂਚੀ ਦੀ ਇੱਕ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ 22 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੱਤਾਧਾਰੀ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਸੋਰੇਨ ਪਹਿਲਾਂ ਈਡੀ ਦੀ ਹਿਰਾਸਤ ਵਿੱਚ ਸਨ। ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਰਾਜੀਵ ਰੰਜਨ ਨੇ ਕਿਹਾ, ‘ਹੇਮੰਤ ਸੋਰੇਨ ਨੂੰ ਅੱਜ ਵਿਸ਼ੇਸ਼ ਪੀਐੱਮਐੱਲਏ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ 22 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅਸੀਂ ਉਨ੍ਹਾਂ ਲਈ ਜ਼ਮਾਨਤ ਅਰਜ਼ੀ ਦਾਇਰ ਕਰਾਂਗੇ।’



News Source link

- Advertisement -

More articles

- Advertisement -

Latest article