ਮਨੁੱਖੀ ਜੀਵਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ: ਗਿੱਲ – Punjabi Tribune

Must read


ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 1 ਦਸੰਬਰ

ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਮਿਲਖਾ ਸਿੰਘ ਮਾਸਟਰ ਅਥਲੈਟਿਕਸ ਕਲੱਬ ਵੱਲੋਂ ਸਥਾਨਕ ਡੀਏਵੀ ਕਾਲਜ ਵਿੱਚ ਕਰਵਾਏ ਗਏ ਪਹਿਲੇ ਪੰਜਾਬ ਮਾਸਟਰ ਅਥਲੈਟਿਕਸ ਮੀਟ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਹੁੰਦਾ ਹੈ। ਇਸ ਮੌਕੇ ਵਿਧਾਇਕ ਜਗਰੂਪ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਖਿੱਤੇ ਵਿੱਚ ਸਖ਼ਤ ਮਿਹਨਤ ਕਰਕੇ ਅਤੇ ਦ੍ਰਿੜ ਇਰਾਦੇ ਨਾਲ ਔਖੀ ਤੋਂ ਔਖੀ ਮੰਜ਼ਿਲ ਨੂੰ ਵੀ ਪਾਇਆ ਜਾ ਸਕਦਾ ਹੈ। ਇਸ ਦੌਰਾਨ ਗਿੱਲ ਨੇ ਕਿਹਾ ਕਿ ਖੇਡਾਂ ਸਰੀਰ ਨੂੰ ਜਿੱਥੇ ਤੰਦਰੁਸਤ ਬਣਾਉਂਦੀਆਂ ਹਨ, ਉੱਥੇ ਹੀ ਮਾਨਸਿਕਤਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਸਮਾਗਮ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਜਾਣ- ਪਛਾਣ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਅਥਲੈਟਿਕਸ ਮੀਟ ’ਚ ਖਿਡਾਰੀਆਂ ਨੇ ਆਪੋ-ਆਪਣੀਆਂ ਖੇਡਾਂ ਦੇ ਜੌਹਰ ਦਿਖਾਏ। ਇਸ ਮੌਕੇ ਖਿਡਾਰੀਆਂ ਨੇ 5 ਕਿਲੋਮੀਟਰ ਦੌੜ, 3 ਕਿਲੋਮੀਟਰ ਵਾਕ ਦੌੜ, 1500 ਮੀਟਰ, 800 ਮੀਟਰ,400 ਮੀਟਰ, 200 ਮੀਟਰ,100 ਮੀਟਰ ਦੌੜਾਂ ਵਿੱਚ ਹਿੱਸਾ ਲੈਣ ਤੋਂ ਇਲਾਵਾ ਡਿਸਕਸ ਥਰੋਅ, ਸ਼ਾਟ ਪੁੱਟ ਅਤੇ ਲੌਂਗ ਜੰਪ ਆਦਿ ਖੇਡਾਂ ਵਿੱਚ ਖਿਡਾਰੀਆਂ ਨੇ ਆਪਣਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਨੰਬਰਦਾਰ, ਮੋਹਨ ਲਾਲ ਬਾਂਸਲ, ਰਾਜੀਵ ਕੁਮਾਰ, ਪ੍ਰਗਟ ਸਿੰਘ, ਗੁਰਬੀਰ ਸਿੰਘ, ਐੱਮਸੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਖਿਡਾਰੀ ਹਾਜ਼ਰ ਸਨ।



News Source link

- Advertisement -

More articles

- Advertisement -

Latest article