ਸਰਬਜੀਤ ਸਿੰਘ ਭੱਟੀ
ਲਾਲੜੂ , 12 ਅਗਸਤ
ਇਥੋਂ ਨਜ਼ਦੀਕੀ ਪਿੰਡ ਮਲਕਪੁਰ ਵਿੱਚ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ ਗਿਆ। ਮਕਾਨ ਮਾਲਕ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਉਸ ਦਾ ਕੱਚਾ ਮਕਾਨ ਢਹਿ ਗਿਆ। ਘਰ ਵਿੱਚ ਗਰੀਬੀ ਹੋਣ ਕਾਰਨ ਉਹ ਆਪਣਾ ਮਕਾਨ ਮੁੜ ਬਣਾਉਣ ਵਿੱਚ ਅਸਮਰਥ ਹੈ। ਉਸ ਨੇ ਕਿਹਾ ਕਿ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ। ਉਸ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।