ਮਹਾਰਾਸ਼ਟਰ ’ਚ ਦਸਤਾਨੇ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗੀ, 6 ਵਰਕਰਾਂ ਦੀ ਮੌਤ – punjabitribuneonline.com

0
260


ਛਤਰਪਤੀ ਸਾਂਬਾਜੀਨਗਰ, 31 ਦਸੰਬਰ

ਮਹਾਰਾਸ਼ਟਰ ਦੇ ਛਤਰਪਤੀ ਸਾਂਬਾਜੀਨਗਰ ਜ਼ਿਲ੍ਹੇ ਵਿੱਚ ਅੱਜ ਵੱਡੇ ਤੜਕੇ ਦਸਤਾਨੇ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਰਕੇ ਛੇ ਵਰਕਰ ਹਲਾਕ ਹੋ ਗਏ। ਵਾਲੁਜ ਸਨਅਤੀ ਖੇਤਰ ਵਿੱਚ ਲੱਗੇ ਸਨਸ਼ਾਈਨ ਐਂਟਰਪ੍ਰਾਈਜ਼ਿਜ਼ ਦੇ ਯੂਨਿਟ ਵਿੱਚ ਅੱਧੀ ਰਾਤ ਇਕ ਵਜੇ ਦੇ ਕਰੀਬ ਅੱਗ ਲੱਗੀ। ਹਾਦਸੇ ਮੌਕੇ ਫੈਕਟਰੀ ਵਿੱਚ 13 ਕਾਮੇ ਸੁੱਤੇ ਹੋਏ ਸਨ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਵਿਚੋਂ ਛੇ ਦੀ ਮੌਤ ਹੋ ਗਈ ਜਦੋਂਕਿ ਸੱਤ ਹੋਰਨਾਂ ਨੂੰ ਫੈਕਟਰੀ ਦੀ ਟੀਨ ਵਾਲੀ ਛੱਤ ਤੋੜ ਕੇ ਬਾਹਰ ਕੱਢਿਆ ਗਿਆ। ਪੁਲੀਸ ਕਮਿਸ਼ਨਰ ਮਨੋਜ ਲੋਹੀਆ ਨੇ ਕਿਹਾ ਕਿ ਫੈਕਟਰੀ ਵਿੱਚ ਸੂਤੀ ਤੇ ਚਮੜੇ ਦੇ ਦਸਤਾਨੇ ਬਣਦੇ ਹਨ। ਸੂਚਨਾ ਮਿਲਣ ’ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੜਕੇ ਸਾਢੇ ਤਿੰਨ ਵਜੇ ਦੇ ਕਰੀਬ ਅੱਗ ’ਤੇ ਕਾਬੂ ਪਾਇਆ। ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ



News Source link