ਮਹਿਲਾ ਟੀ20: ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਇੰਗਲੈਂਡ ਨੇ ਲੜੀ ਜਿੱਤੀ

0
235


ਬ੍ਰਿਸਟਲ: ਸਿਖਰਲੇ ਬੱਲੇਬਾਜ਼ਾਂ ਦੀ ਨਾਕਾਮੀ ਕਾਰਨ ਭਾਰਤੀ ਮਹਿਲਾ ਟੀਮ ਨੂੰ ਵੀਰਵਾਰ ਨੂੰ ਇੱਥੇ ਇੰਗਲੈਂਡ ਖ਼ਿਲਾਫ਼ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਸੱਤ ਵਿਕਟਾਂ ਦੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਇੰਗਲੈਂਡ ਨੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ ਹੈ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ ਅੱਠ ਵਿਕਟਾਂ ਦੇ ਨੁਕਸਾਨ ’ਤੇ ਸਿਰਫ 122 ਦੌੜਾਂ ਹੀ ਬਣਾ ਸਕੀ। ਇਹ ਟੀਚਾ ਇੰਗਲੈਂਡ ਨੇ 18.2 ਓਵਰਾਂ ’ਚ ਤਿੰਨ ਵਿਕਟਾਂ ਦੇ ਨੁਕਸਾਨ ’ਤੇ 126 ਦੌੜਾਂ ਬਣਾ ਕੇ ਪੂਰਾ ਕਰ ਲਿਆ। ਭਾਰਤ ਨੇ ਸਿਰਫ 35 ਦੌੜਾਂ ’ਤੇ ਆਪਣੇ ਪੰਜ ਬੱਲੇਬਾਜ਼ ਗੁਆ ਦਿੱਤੇ। ਇਨ੍ਹਾਂ ਵਿੱਚ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ (5), ਸਮ੍ਰਿਤੀ ਮੰਧਾਨਾ (9) ਅਤੇ ਕਪਤਾਨ ਹਰਮਨਪ੍ਰੀਤ ਕੌਰ (5) ਦੀਆਂ ਵਿਕਟਾਂ ਸ਼ਾਮਲ ਹਨ। ਮੇਘਨਾ ਅਤੇ ਡੀ ਹੇਮਲਤਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ। ਇਸ ਮਗਰੋਂ ਰਿਚਾ ਘੋਸ਼ ਨੇ 22 ਗੇਂਦਾਂ ’ਚ 33 ਦੌੜਾਂ ਬਣਾਈਆਂ। -ਪੀਟੀਆਈ





News Source link

LEAVE A REPLY

Please enter your comment!
Please enter your name here