33.4 C
Patiāla
Sunday, June 21, 2026

ਮਿਸਾਲੀ ਸੇਵਾਵਾਂ ਦੇਣ ਵਾਲੇ ਡੀਸੀ ਅਤੇ ਅਧਿਕਾਰੀਆਂ ਦਾ ਸਨਮਾਨ

Must read


ਸਤਵਿੰਦਰ ਬਸਰਾ

ਲੁਧਿਆਣਾ, 25 ਜਨਵਰੀ

ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿੱਚ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਕੀਤੀ। ਸਮਾਗਮ ’ਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸੰਯੁਕਤ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਕੁਲਪ੍ਰੀਤ ਸਿੰਘ ਮੌਜੂਦ ਸਨ।

ਸਮਾਗਮ ਦੀ ਸ਼ੁਰੂਆਤ ਇੱਕ ਮੋਟਰਸਾਈਕਲ ਰੈਲੀ ਨਾਲ ਹੋਈ ਜਿਸ ਵਿੱਚ ਸੈਂਕੜੇ ਨੌਜਵਾਨਾਂ ਨੇ ਸ਼ਿਰਕਤ ਕਰਦਿਆਂ ਲੋਕਾਂ ਵਿੱਚ ਵੋਟ ਦੇ ਅਧਿਕਾਰ ਦਾ ਸੰਦੇਸ਼ ਦਿੱਤਾ। ਰਾਜ ਪੱਧਰੀ ਸਮਾਗਮ ਦੌਰਾਨ, ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ, ਡੀਸੀ ਲੁਧਿਆਣਾ ਜਤਿੰਦਰ ਜੋਰਵਾਲ, ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਡਾਇਰੈਕਟਰ ਯੁਵਕ ਸੇਵਾਵਾਂ ਹਰਪ੍ਰੀਤ ਸਿੰਘ ਸੂਦਨ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਸ਼ਾਮਲ ਸਨ। ਗੋਇਲ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੁਰਸਕਾਰ ਪ੍ਰਾਪਤ ਕੀਤਾ, ਵਧੀਕ ਡਿਪਟੀ ਕਮਿਸ਼ਨਰ ਰੋਪੜ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਕੁਲਪ੍ਰੀਤ ਸਿੰਘ, ਮੋਗਾ ਸਵੀਪ ਨੋਡਲ ਅਫਸਰ ਸ਼ੁਭੀ ਆਂਗਰਾ, ਫਿਰੋਜ਼ਪੁਰ ਚੋਣ ਤਹਿਸੀਲਦਾਰ ਚੰਦ ਪ੍ਰਕਾਸ਼, ਪੀ.ਡਬਲਯੂ.ਡੀ ਸਾਈਕਲਿਸਟ ਮਨਮੋਹਨ ਸਿੰਘ, ਬੈਸਟ ਈ.ਆਰ.ਓ ਕੁਲਦੀਪ ਬਾਵਾ, ਬੈਸਟ ਸਵੀਪ ਨੋਡਲ ਅਫਸਰ ਹਰਜੋਤ ਸਿੰਘ, ਬੈਸਟ ਬੀ.ਐਲ.ਓ. ਕਰਮਜੀਤ ਕੌਰ ਅਤੇ ਹੋਰਾਂ ਵੱਲੋਂ ਵੀ ਪੁਰਸਕਾਰ ਪ੍ਰਾਪਤ ਕੀਤਾ ਗਿਆ।



News Source link

- Advertisement -

More articles

- Advertisement -

Latest article