ਮਿੱਤਲ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸਰਪ੍ਰਸਤ ਨਿਯੁਕਤ – punjabitribuneonline.com

0
233


ਨਿੱਜੀ ਪੱਤਰ ਪ੍ਰੇਰਕ

ਖੰਨਾ, 30 ਅਗਸਤ

ਇਥੇ ਅੱਜ ਡਾ.ਅੰਬੇਡਕਰ ਮਿਸ਼ਨ ਸੁਸਾਇਟੀ ਦੇ ਮੈਬਰਾਂ ਦੀ ਇੱਕਤਰਤਾ ਕਰਮਜੀਤ ਸਿੰਘ ਸਿਫ਼ਤੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਸਮਾਜ ਤੇ ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਲਾਹੋਰੀ ਰਾਮ ਬਾਲੀ, ਬਲਵੀਰ ਸਿੰਘ ਸੁਹਾਵੀ ਅਤੇ ਮਾ. ਤਰਲੋਚਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੌਰਾਨ ਕਮੇਟੀ ਵੱਲੋਂ ਲੰਬੇ ਸਮੇਂ ਤੋਂ ਖਾਲੀ ਪਏ ਅਹੁਦਿਆਂ ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਵਿਚ ਸਰਬਸੰਮਤੀ ਨਾਲ ਪਾਲ ਸਿੰਘ ਕੈੜੇ ਸੀਨੀਅਰ ਮੀਤ ਪ੍ਰਧਾਨ, ਈਸ਼ਰ ਸਿੰਘ ਮੀਤ ਪ੍ਰਧਾਨ, ਕਰਮ ਸਿੰਘ ਲਲਹੇੜੀ ਪ੍ਰੈਸ ਸਕੱਤਰ, ਘਨਵਿੰਦਰ ਸਿੰਘ ਢਿੱਲੋਂ ਸ਼ੋਸ਼ਲ ਮੀਡੀਆ ਇੰਚਾਰਜ, ਬਲਵੀਰ ਸਿੰਘ ਭੱਟੀ ਜਰਨਲ ਸਕੱਤਰ, ਪ੍ਰਿੰਸੀਪਲ ਜਸਵੰਤ ਸਿੰਘ ਮਿੱਤਲ ਸਰਪ੍ਰਸਤ ਅਤੇ ਰਾਜ ਸਿੰਘ ਸੁਹਾਵੀ ਚੇਅਰਮੈਨ ਨਿਯੁਕਤ ਕੀਤੇ ਗਏ। ਮੀਟਿੰਗ ਵਿਚ ਪਿਛਲੇ ਦਿਨੀਂ ਪਿੰਡ ਇਕੋਲਾਹੀ ਵਿੱਚ ਐੱਸਸੀ ਸਮਾਜ ਦੇ ਲੋਕਾਂ ਦੀ ਕੁਝ ਧਨਾਢ ਲੋਕਾਂ ਵੱਲੋਂ ਕੀਤੀ ਕੁੱਟਮਾਰ ਦੀ ਨਿਖੇਧੀ ਕੀਤੀ ਅਤੇ ਪ੍ਰਸ਼ਾਸ਼ਨ ਤੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੁਲਜ਼ਮਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਵੱਖ ਵੱਖ ਜੱਥੇਬੰਦੀਆਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਪ੍ਰੇਮ ਸਿੰਘ, ਮੇਜਰ ਸਿੰਘ, ਦਰਬਾਰਾ ਸਿੰਘ, ਖੁਸ਼ੀਰਾਮ, ਕਰਮਜੀਤ ਸਿੰਘ ਹਾਜ਼ਰ ਸਨ।



News Source link