ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਦਫ਼ਤਰ ਨੇੜੇ ਧਮਾਕਾ

0
377


ਦਰਸ਼ਨ ਸਿੰਘ ਸੋਢੀ

ਐੱਸ.ਏ.ਐੱਸ. ਨਗਰ (ਮੁਹਾਲੀ), 9 ਮਈ

ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ਵਿੱਚ ਅੱਜ ਸ਼ਾਮ ਕਰੀਬ 7.30 ਵਜੇ ਜ਼ਬਰਦਸਤ ਧਮਾਕਾ ਹੋ ਗਿਆ ਪਰ ਇਸ ਧਮਾਕੇ ’ਚ ਕਿਸੇ ਦੀ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਕੋਈ ਵੀ ਅਧਿਕਾਰੀ ਕੁਝ ਬੋਲਣ ਨੂੰ ਤਿਆਰ ਨਹੀਂ ਸੀ। ਧਮਾਕੇ ਦਾ ਕਾਰਨ ਜਾਣਨ ਲਈ ਲਈ ਮੌਕੇ ’ਤੇ ਫੋਰੈਂਸਿਕ ਟੀਮ ਸੱਦੀ ਗਈ। ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ। ਸੂਤਰਾਂ ਅਨੁਸਾਰ ਅੱਜ ਦੇਰ ਸ਼ਾਮ ਪੰਜਾਬ ਇੰਟੈਲੀਜੈਂਸ ਦੀ ਇਮਾਰਤ ਵਿੱਚ ਇਹ ਧਮਾਕਾ ਹੋਇਆ। ਹਾਲਾਂਕਿ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਧਮਾਕੇ ਕਾਰਨ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਵਾਲੀ ਥਾਂ ਨੇੜਿਓਂ ਧਮਾਕਾਖੇਜ਼ ਸਮੱਗਰੀ ਮਿਲਣ ਬਾਰੇ ਪਤਾ ਲੱਗਾ ਹੈ ਪਰ ਖ਼ਬਰ ਲਿਖੇ ਜਾਣ ਤੱਕ ਇਸ ਸਬੰਧੀ ਕੋਈ ਅਧਿਕਾਰੀ ਆਪਣਾ ਮੂੰਹ ਖੋਲਣ ਨੂੰ ਤਿਆਰ ਨਹੀਂ ਸੀ। ਧਮਾਕੇ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਸ ਪਾਸੇ ਆਉਣ-ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਅਤੇ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਜਾਂਚ ਆਰੰਭ ਦਿੱਤੀ ਗਈ। ਖ਼ਬਰ ਲਿਖੇ ਜਾਣ ਤੱਕ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਮੁਹਾਲੀ ਪੁਲੀਸ ਦੀ ਸੂਚਨਾ ’ਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ਵੀ ਸੀਲ ਕਰਨ ਦੀ ਗੱਲ ਕਹੀ ਜਾ ਰਹੀ ਹੈ।





News Source link

LEAVE A REPLY

Please enter your comment!
Please enter your name here