ਮੁਹਾਲੀ: ਹਨੀਟ੍ਰੈਪ ’ਚੋਂ ਵਿਦਿਆਰਥੀ ਨੂੰ ਛੁਡਵਾ ਕੇ ਲੜਕੀ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਕੀਤੇ

0
375


ਦਰਸ਼ਨ ਸਿੰਘ ਸੋਢੀ

ਮੁਹਾਲੀ, 19 ਅਗਸਤ

ਮੁਹਾਲੀ ਪੁਲੀਸ ਨੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਅਗਵਾ ਕਰਨ ਵਾਲੀ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲੀਸ ਨੇ ਪੀੜਤ ਨੌਜਵਾਨ ਹਿਤੇਸ਼ ਨੂੰ ਵੀ ਸਹੀ ਸਲਾਮਤ ਛੁਡਾ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਜੇ ਕਾਦੀਅਨ, ਅਜੇ ਕੁਮਾਰ ਅਤੇ ਰਾਖੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪਿਸਤੌਲ, ਕੁਝ ਕਾਰਤੂਸ ਅਤੇ ਵਾਰਦਾਤ ਦੌਰਾਨ ਵਰਤੀ ਕਾਰ ਵੀ ਬਰਾਮਦ ਕਰ ਲਈ ਹੈ। ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿੰਨ ਦਿਨ ਅਤੇ ਰਾਤ ਲਗਾਤਾਰ ਸਖ਼ਤ ਮਿਹਨਤ ਤੋਂ ਬਾਅਦ ਇਹ ਮਾਮਲਾ ਸੁਲਝਾਇਆ ਗਿਆ ਹੈ।





News Source link

LEAVE A REPLY

Please enter your comment!
Please enter your name here