ਮੁੱਖ ਮੰਤਰੀ ਵੱਲੋਂ ‘ਆਪ’ ਦੇ ਨਵੇਂ ਸੰਸਦ ਮੈਂਬਰਾਂ ਨੂੰ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

Must read


ਆਤਿਸ਼ ਗੁਪਤਾ

ਚੰਡੀਗੜ੍ਹ, 6 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਇੱਥੇ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਹੁਣ ਲੋਕ ਸਭਾ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ (ਸੰਸਦ ਮੈਂਬਰਾਂ) ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਤੇ ਚੇਅਰਮੈਨ ਵੀ ਸ਼ਾਮਲ ਹੋਏ।



News Source link

- Advertisement -

More articles

- Advertisement -

Latest article