ਮੂਸੇਵਾਲਾ ਦੀ ਹੱਤਿਆ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਭਾਜਪਾ ਨੇਤਾ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਪਾਈ

0
314


ਨਵੀਂ ਦਿੱਲੀ, 3 ਜੂਨ

ਭਾਜਪਾ ਦੀ ਪੰਜਾਬ ਇਕਾਈ ਦੇ ਆਗੂ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ। ਜਗਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ ਅੰਤਰਰਾਜੀ ਅਤੇ ਕੌਮਾਂਤਰੀ ਅਪਰਾਧੀਆਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਲਈ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਈ ਜਾਵੇ। ਇਸ ਵਿਚ ਕਿਹਾ ਗਿਆ ਹੈ ਕਿ ਰਾਜ ਪ੍ਰਸ਼ਾਸਨ ਨਾ ਸਿਰਫ ਅਪਰਾਧ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫਲ ਹੋਇਆ ਹੈ, ਸਗੋਂ ਪੰਜਾਬ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਗਰੋਹਾਂ ਦੇ ਟਕਰਾਅ ਨੂੰ ਰੋਕਣ ਵਿਚ ਵੀ ਅਸਫਲ ਰਿਹਾ ਹੈ।



News Source link

LEAVE A REPLY

Please enter your comment!
Please enter your name here