ਮੇਅਰ ਤੇ ਵਿਧਾਇਕ ਵੱਲੋਂ ਸੀਵਰੇਜ ਦੇ ਕੰਮਾਂ ਦਾ ਉਦਘਾਟਨ

Must read


ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 5 ਅਪਰੈਲ

ਮੇਅਰ ਇੰਦਰਜੀਤ ਕੌਰ ਤੇ ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅੱਜ ਇਥੇ ਵਾਰਡ ਨੰਬਰ 13 ਦੇ ਮੁਹੱਲਾ ਕਰਮਸਰ ਕਲੋਨੀ ਵਿੱਚ ਸਾਂਝੇ ਤੌਰ ’ਤੇ ਕਰੀਬ 44 ਲੱਖ ਦੀ ਲਾਗਤ ਨਾਲ ਸੀਵਰੇਜ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਬੋਧਨ ਕਰਦਿਆਂ ਵਿਧਾਇਕ ਅਤੇ ਮੇਅਰ ਨੇ ਕਿਹਾ ਕਿ ਹਲਕਾ ਪੂਰਬੀ ’ਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਹਲਕੇ ਦੇ ਜਿਆਦਾਤਰ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ, ਬਾਕੀ ਰਹਿੰਦੇ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਅਤੇ ਵਿਧਾਇਕ ਨੇ ਕਿਹਾ ਕਿ ਸ਼ਹਿਰ ਭਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 13 ਦੀ ਕਰਮਸਰ ਕਲੋਨੀ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਨਵੀਂ ਸੀਵਰੇਜ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਤੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਤੋਂ ਇਲਾਵਾ ਇਲਾਕਾ ਵਾਸੀ ਹਾਜ਼ਰ ਸਨ।

 



News Source link

- Advertisement -

More articles

- Advertisement -

Latest article