ਮੋਗਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਨੰਬਰ ਤੋਂ ਆਈ ਕਾਲ, ਮੱਚੀ ਹਲਚਲ

Must read


ਬਾਘਾਪੁਰਾਣਾ ਦੇ ਸਾਬਕਾ ਕਾਂਗਰਸ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਬਰਾੜ ਨੂੰ ਪਾਕਿਸਤਾਨ ਦੇ ਨੰਬਰ ਤੋਂ ਧਮਕੀ ਭਰੀ ਫੋਨ ਕਾਲ ਆਈ। ਕਮਲਜੀਤ ਪਹਿਲਾਂ ਮੋਗਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਕਾਂਗਰਸ ਹਾਈਕਮਾਨ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ 23 ਨਵੰਬਰ 2022 ਨੂੰ ਕਮਲਜੀਤ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ।

ਜਾਨ ਤੋਂ ਮਾਰਨ ਦੀ ਮਿਲੀ ਧਮਕੀ

ਕਾਫ਼ੀ ਸਮੇਂ ਤੋਂ ਕਮਲਜੀਤ ਬਰਾੜ ਸਿਆਸਤ ਤੋਂ ਦੂਰ ਰਹਿ ਰਹੇ ਸਨ। ਸਾਲ 2024 ਵਿੱਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਰਾਜਾ ਵਡਿੰਗ ਦੇ ਸਾਹਮਣੇ ਲੁਧਿਆਣਾ ਵਿੱਚ ਸੰਸਦ ਚੋਣ ਲੜੀ ਸੀ। ਕਮਲਜੀਤ ਬਰਾੜ ਨੂੰ 23 ਦਸੰਬਰ ਨੂੰ ਪਾਕਿਸਤਾਨ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਫ਼ੋਨ ਕਾਲ ਅਤੇ ਵਟਸਐਪ ‘ਤੇ ਵੀਡੀਓ ਕਾਲ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ। ਕਮਲਜੀਤ ਨੇ ਬਾਘਾਪੁਰਾਣਾ ਦੇ ਥਾਣੇ ਵਿੱਚ ਇੱਕ ਲਿਖਤੀ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਗੈਂਗਸਟਰ ਸ਼ਹਿਜਾਦ ਭੱਟੀ ਨੇ 23 ਦਸੰਬਰ ਨੂੰ ਪਹਿਲਾਂ ਫ਼ੋਨ ਕਾਲ ਅਤੇ ਬਾਅਦ ਵਿੱਚ ਵੀਡੀਓ ਕਾਲ ਕਰ ਕੇ ਕਿਹਾ ਕਿ ਜੇ ਤੂੰ ਸਿਆਸੀ ਗਤੀਵਿਧੀਆਂ ਤੋਂ ਦੂਰ ਨਹੀਂ ਰਿਹਾ ਤਾਂ ਤੇਰੇ ਲਈ ਗੰਭੀਰ ਨਤੀਜੇ ਹੋ ਸਕਦੇ ਹਨ। ਕਮਲਜੀਤ ਨੇ ਕਿਹਾ ਕਿ ਮੈਂ ਉਸ ਵੀਡੀਓ ਕਾਲ ਦੀ ਰਿਕਾਰਡਿੰਗ ਸੁਰੱਖਿਅਤ ਰੱਖੀ ਹੈ ਅਤੇ ਪੁਲਿਸ ਨੂੰ ਇਸ ਸਬੰਧੀ ਜਾਣੂ ਕਰਵਾ ਦਿੱਤਾ ਹੈ।

ਡੀਐਸਪੀ ਬਾਘਾਪੁਰਾਣਾ ਦਲਬੀਰ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਕਮਲਜੀਤ ਸਿੰਘ ਬਰਾੜ ਵੱਲੋਂ ਇੱਕ ਸ਼ਿਕਾਇਤ ਦਰਜ ਹੈ। ਉਨ੍ਹਾਂ ਨੂੰ ਪਾਕਿਸਤਾਨ ਦੇ ਨੰਬਰ ਤੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਰੰਗਦਾਰੀ ਨਾਲ ਸਬੰਧਤ ਨਹੀਂ ਹੈ, ਸਿਰਫ ਸਿਆਸੀ ਗਤੀਵਿਧੀਆਂ ਨਾਲ ਜੁੜਿਆ ਮਾਮਲਾ ਹੈ। ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ

ਹੋਰ ਪੜ੍ਹੋ



News Source link

- Advertisement -

More articles

- Advertisement -

Latest article