ਮੋਗਾ ਵਿੱਚ ਨੌਜਵਾਨ ਦਾ ਕਤਲ

0
345


ਪੱਤਰ ਪ੍ਰੇਰਕ

ਮੋਗਾ/ਨਿਹਾਲ ਸਿੰਘ ਵਾਲਾ, 15 ਜੂਨ

ਥਾਣਾ ਸਦਰ ਮੋਗਾ ਤਹਿਤ ਆਉਂਦੇ ਪਿੰਡ ਸੱਦਾ ਸਿੰਘ ਵਾਲਾ ਵਿੱਚ ਇੱਕ ਨੌਜਵਾਨ ਨੇ ਪੈਸੇ ਉਧਾਰ ਨਾ ਦੇਣ ’ਤੇ ਆਪਣੇ ਦੋਸਤ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਸੋਨੂੰ (37) ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਪੈਸੇ ਉਧਾਰ ਨਾ ਦੇਣ ’ਤੇ ਪ੍ਰਗਟ ਸਿੰਘ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸਿਵਲ ਹਸਪਤਾਲ ਮੋਗਾ ਵਿੱਚ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਪ੍ਰਗਟ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।





News Source link

LEAVE A REPLY

Please enter your comment!
Please enter your name here