ਮੋਦੀ ਲਾਲ ਕਿਲੇ ’ਤੇ ਲਗਾਤਾਰ 11ਵੇਂ ਆਜ਼ਾਦੀ ਦਿਹਾੜੇ ਮੌਕੇ ਸੰਬੋਧਨ ਕਰਨਗੇ

Must read


ਨਵੀਂ ਦਿੱਲੀ, 14 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਜ਼ਾਦੀ ਦਿਹਾੜੇ ਮੌਕੇ ਲਗਾਤਾਰ 11ਵੀਂ ਵਾਰ ਕੌਮੀ ਝੰਡਾ ਲਹਿਰਾਉਣਗੇ। ਇਸ ਮੌਕੇ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਦੌਰਾਨ ਜਿੱਥੇ ਉਹ ਆਪਣੀ ਸਰਕਾਰ ਦਾ ਏਜੰਡਾ ਰੱਖਦੇ ਹਨ ਉੱਥੇ ਹੀ ਰਿਪੋਰਟ ਕਾਰਡ ਵੀ ਪੇਸ਼ ਕਰਦੇ ਹਨ। ਉਹ ਅਹਿਮ ਨੀਤੀਆਂ ਤੇ ਪ੍ਰੋਗਰਾਮਾਂ ਦਾ ਐਲਾਨ ਕਰਨ ਦੇ ਨਾਲ ਨਾਲ ਦੇਸ਼ ਸਾਹਮਣੇ ਭਖ਼ਦੇ ਮੁੱਦਿਆਂ ਦੀ ਵੀ ਗੱਲ ਕਰਦੇ ਹਨ। ਆਜ਼ਾਦੀ ਦਿਹਾੜੇ ਮੌਕੇ ਆਪਣੇ ਤੀਜੇ ਕਾਰਜਕਾਲ ਦੇ ਪਹਿਲੇ ਸੰਬੋਧਨ ਨਾਲ ਉਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪਿੱਛੇ ਛੱਡ ਦੇਣਗੇ। ਡਾ. ਮਨਮੋਹਨ ਸਿੰਘ ਨੇ 2004 ਤੋਂ 2014 ਤੱਕ ਲਾਲ ਕਿਲੇ ਦੀ ਫ਼ਸੀਲ ਤੋਂ 10 ਵਾਰ ਤਿਰੰਗਾ ਲਹਿਰਾਇਆ ਸੀ। -ਏਜੰਸੀ



News Source link

- Advertisement -

More articles

- Advertisement -

Latest article