ਮੋਦੀ ਸਰਕਾਰ ਨੇ ਆਮ ਆਦਮੀ ਦਾ ਜੀਵਨ ਨਰਕ ਬਣਾਇਆ: ਮੇਵਾ ਸਿੰਘ

Must read


ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 2 ਮਈ

ਲਾਡਵਾ ਦੇ ਵਿਧਾਇਕ ਮੇਵਾ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਆਮ ਆਦਮੀ ਦਾ ਜੀਵਨ ਨਰਕ ਬਣਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਕਿਸੇ ਵੀ ਮੁੱਦੇ ’ਤੇ ਸਹੀ ਸਾਬਤ ਨਹੀਂ ਹੋਏ। ਉਨ੍ਹਾਂ ਕਿਹਾ ਕਿ ਨਾ ਤਾਂ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਤੇ ਨਾ ਹੀ ਮਹਿੰਗਾਈ ਘਟੀ। ਮੇਵਾ ਸਿੰਘ ਬਾਬੈਨ ਵਿਚ ਕੁਰੂਕਸ਼ੇਤਰ ਲੋਕ ਸਭਾ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਸੁਸ਼ੀਲ ਗੁਪਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਸਮੇਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਨਾ ਤਾਂ ਕਾਲੇ ਧਨ ਦੇ 15 ਲੱਖ ਰੁਪਏ ਦਿੱਤੇ ਤੇ ਨਾ ਹੀ ਅੱਜ ਤੱਕ ਕਾਲੇ ਧਨ ਦਾ ਪਤਾ ਲੱਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਭਾਸ਼ਣਾਂ ਵਿਚ ਹਰ ਕੰਮ ਵਿਚ ਆਪਣੇ ਨਾਂ ਦੀ ਗਰੰਟੀ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਝੂਠੀਆਂ ਹੀ ਨਿਕਲੀਆਂ, ਜਿਸ ਦਾ ਮਤਲਬ ਇਹ ਹੈ ਕਿ ਪ੍ਰਧਾਨ ਮੰਤਰੀ ਦੀ ਸਿਰਫ ਹੁਣ ਇਕ ਹੀ ਗਾਰੰਟੀ ਹੈ ਤੇ ਉਹ ਹੈ ਝੂਠ ਦੀ ਗਾਰੰਟੀ। ਉਨ੍ਹਾਂ ਕਿਹਾ ਕਿ ਜੋ ਚੋਣ ਬਾਂਡ ਭ੍ਰਿਸ਼ਟਾਚਾਰ ਸਾਹਮਣੇ ਆਇਆ ਹੈ, ਉਹ ਭਾਰਤ ਦੀ ਆਜ਼ਾਦੀ ਤੋਂ ਬਾਅਦ ਦਾ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੱਠਜੋੜ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਦੇਸ਼ ਦੀ ਵੱਡੀ ਮਹਾਪੰਚਾਇਤ ਵਿਚ ਭੇਜਣ। ਇਸ ਮੌਕੇ ਭਰਤ ਗੁਪਤਾ, ਜੈ ਪਾਲ ਪੰਚਾਲ, ਗੁਰਦੇਵ ਸੂਰਾ, ਨਾਇਬ ਸਿੰਘ ਪਟਾਕ ਮਾਜਰਾ, ਸੰਜੀਵ ਭੁੱਖੜੀ, ਲਾਭ ਸਿੰਘ ਅੰਟਾਲ, ਤਰਸੇਮ ਰਾਏ ਮੌਜੂਦ ਸਨ।



News Source link

- Advertisement -

More articles

- Advertisement -

Latest article