Modi Cabinet Reshuffle 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਜਲਦੀ ਹੀ ਕੈਬਨਿਟ ਵਿੱਚ ਫੇਰਬਦਲ ਹੋਣ ਦੀ ਸੰਭਾਵਨਾ ਹੈ ਅਤੇ ਸੱਤਾਧਾਰੀ ਪਾਰਟੀ ਦੇ ਉੱਚ ਪੱਧਰਾਂ ਤੋਂ ਮਿਲ ਰਹੇ ਸੰਕੇਤਾਂ ਦੇ ਅਨੁਸਾਰ, ਇਹ ਫੇਰਬਦਲ ਹੁਣ ਕਿਸੇ ਵੀ ਸਮੇਂ ਹੋ ਸਕਦਾ ਹੈ- ਸੰਭਵ ਤੌਰ ‘ਤੇ ਸੰਸਦ ਦੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਇੱਕ ਵੱਡਾ ਕੈਬਨਿਟ ਫੇਰਬਦਲ ਸੰਭਵ ਹੈ। ਇਸ ਫੇਰਬਦਲ ਵਿੱਚ ਕਈ ਮੰਤਰੀਆਂ ਨੂੰ ਹਟਾਇਆ ਜਾ ਸਕਦਾ ਹੈ। ਵਿਵਾਦਪੂਰਨ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਬਦਲਾਅ ਕੀਤਾ ਜਾ ਸਕਦਾ ਹੈ।
ਮੋਦੀ ਕੈਬਨਿਟ ‘ਚ ਸੰਭਾਵਿਤ ਨਵੇਂ ਮੰਤਰੀ
ਇਸਦੇ ਨਾਲ ਹੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿ ਸਾਬਕਾ ਆਈਏਐਸ ਅਧਿਕਾਰੀ ਅਤੇ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੂੰ ਵਿੱਤ ਮੰਤਰੀ ਨਿਯੁਕਤ ਕੀਤਾ ਜਾ ਸਕਦਾ ਹੈ, ਅਤੇ ਨਿਰਮਲਾ ਸੀਤਾਰਮਨ ਨੂੰ ਸਿੱਖਿਆ ਮੰਤਰਾਲਾ ਦਿੱਤਾ ਜਾ ਸਕਦਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਨੀਟ ਪੇਪਰ ਲੀਕ ਘੁਟਾਲੇ ਤੋਂ ਬਾਅਦ ਧਰਮਿੰਦਰ ਪ੍ਰਧਾਨ ਦਾ ਵਿਰੋਧ ਤੇਜ਼ ਹੋ ਗਿਆ ਹੈ। ਕਈ ਸੰਗਠਨ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਇੱਕ ਵੱਡਾ ਕੈਬਨਿਟ ਫੇਰਬਦਲ ਲਾਗੂ ਕੀਤਾ ਜਾ ਸਕਦਾ ਹੈ, ਜਿਸ ਨਾਲ ਇੱਕ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ।
ਨਿਤੀਸ਼ ਕੁਮਾਰ
ਸ਼ਕਤੀਕਾਂਤ ਦਾਸ
ਸੁਖੇਂਦੂ ਸ਼ੇਖਰ ਰਾਏ
ਤਰੁਣ ਚੁੱਘ
ਰਾਘਵ ਚੱਢਾ
ਸ਼੍ਰੀਕਾਂਤ ਸ਼ਿੰਦੇ
ਅਨੁਰਾਗ ਠਾਕੁਰ
ਇਸਦੇ ਨਾਲ ਹੀ ਕੁਝ ਮੰਤਰੀਆਂ ਦੇ ਪੋਰਟਫੋਲੀਓ ਵਿੱਚ ਬਦਲਾਅ ਹੋਏਗਾ ਜਾਂ ਹੋਣਗੇ ਬਾਹਰ…
ਮਨੋਹਰ ਲਾਲ ਖੱਟਰ
ਰਵਨੀਤ ਸਿੰਘ ਬਿੱਟੂ
ਅਸ਼ਵਿਨੀ ਵੈਸ਼ਨਵ
ਧਰਮਿੰਦਰ ਪ੍ਰਧਾਨ
ਨਿਰਮਲਾ ਸੀਤਾਰਮਨ
ਹਰਦੀਪ ਸਿੰਘ ਪੁਰੀ
ਨਿਤਿਨ ਗਡਕਰੀ
ਕੀ ਸ਼ਕਤੀਕਾਂਤ ਦਾਸ ਨੂੰ ਮਿਲੇਗੀ ਅਹਿਮ ਜ਼ਿੰਮੇਵਾਰੀ ?
ਇਸਦੇ ਨਾਲ ਹੀ ਸਾਬਕਾ ਆਈਏਐਸ ਅਤੇ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਇਸ ਸਮੇਂ 69 ਸਾਲ ਦੇ ਹਨ। ਉਨ੍ਹਾਂ ਨੂੰ ਸਰਕਾਰ ਨਾਲ ਕੰਮ ਕਰਨ ਅਤੇ ਵਿੱਤੀ ਮਾਮਲਿਆਂ ਵਿੱਚ ਵਿਆਪਕ ਤਜਰਬਾ ਹੈ। ਉਨ੍ਹਾਂ ਨੇ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਵਜੋਂ ਵੀ ਸੇਵਾ ਨਿਭਾਈ। ਡਾ. ਮਨਮੋਹਨ ਸਿੰਘ ਇਕਲੌਤੇ ਵਿਅਕਤੀ ਹਨ, ਜਿਨ੍ਹਾਂ ਨੇ ਆਰਬੀਆਈ ਗਵਰਨਰ, ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ ਹੈ।
ਇਸ ਤੋਂ ਇਲਾਵਾ ਪੰਜਾਬ ਤੋਂ ਰਵਨੀਤ ਸਿੰਘ ਬਿੱਟੂ ਇਸ ਸਮੇਂ ਕੇਂਦਰੀ ਮੰਤਰੀ ਮੰਡਲ ਵਿੱਚ ਸੇਵਾ ਨਿਭਾ ਰਹੇ ਹਨ। ਰਾਜਨੀਤਿਕ ਮਾਹਿਰਾਂ ਦਾ ਸੁਝਾਅ ਹੈ ਕਿ ਨਿਤੀਸ਼ ਕੁਮਾਰ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਜਿਸ ਤੋਂ ਬਾਅਦ ਸਿਆਸੀ ਹਲਚਲ ਹੋਰ ਵੀ ਤੇਜ਼ ਹੋ ਗਈ ਹੈ।
‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ