ਮੱਧ ਪ੍ਰਦੇਸ਼: ਜਬਲਪੁਰ ’ਚ ਸੜਕ ਹਾਦਸਾ; 3 ਔਰਤਾਂ ਸਣੇ ਸੱਤ ਹਲਾਕ; 11 ਜ਼ਖਮੀ

0
178


ਜਬਲਪੁਰ, (ਮੱਧ ਪ੍ਰਦੇਸ਼) 18 ਸਤੰਬਰ

ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਇਕ ਆਟੋ ਨੂੰ ਟਰੱਕ ਨੇ ਫੇਟ ਮਾਰ ਦਿੱਤੀ ਜਿਸ ਨਾਲ ਤਿੰਨ ਔਰਤਾਂ ਸਣੇ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 11 ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸਿਹੋਰਾ-ਮਝਗਵਾਂ ਰੋਡ ’ਤੇ ਪਿੰਡ ਨੰਜੀ ਨੇੜੇ ਵਾਪਰਿਆ। ਇਸ ਹਾਦਸੇ ਵਿਚ ਜ਼ਖਮੀ ਹੋਏ ਸਿਹੋੜਾ ਦੇ ਹਸਪਤਾਲ ’ਚ ਜ਼ੇਰੇ ਇਲਾਜ ਹਨ। ਇਸ ਦੌਰਾਨ ਮੁੱਖ ਮੰਤਰੀ, ਕੁਲੈਕਟਰ ਅਤੇ ਸਥਾਨਕ ਵਿਧਾਇਕ ਵੱਲੋਂ ਜ਼ਖਮੀਆਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਮੁਫਤ ਇਲਾਜ ਦਾ ਐਲਾਨ ਕੀਤਾ ਹੈ।



News Source link