ਰਾਜਪੁਰਾ ਪੁਲੀਸ ਨੇ ਦੋ ਮੁਲਜ਼ਮਾਂ ਤੋਂ ਨਸ਼ੇ ਦੀਆਂ ਲੱਖ ਗੋਲੀਆਂ ਬਰਾਮਦ ਕੀਤੀਆਂ

0
214


ਸਰਬਜੀਤ ਸਿੰਘ ਭੰਗੂ

ਪਟਿਆਲ, 8 ਫਰਵਰੀ

ਥਾਣਾ ਸਦਰ ਰਾਜਪੁਰਾ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ (ਸਟੇਟ ਐਵਾਰਡੀ) ਅਤੇ ਟੀਮ ਨੇ ਰਾਜਪੁਰਾ ਦੇ ਡੀਐੱਸਪੀ ਬਿਕਰਮਜੀਤ ਬਰਾੜ (ਰਾਸ਼ਟਰਪਤੀ ਐਵਾਰਡੀ) ਦੀ ਅਗਵਾਈ ਹੇਠ ਤਕਰੀਬਨ ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐੱਸਐੱਸਪੀ ਵਰੁਣ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਨਸ਼ੀਲੀਆਂ ਗੋਲੀਆਂ ਦੀ ਇਹ ਖੇਪ ਉਹ ਕਿੱਥੋਂ ਲੈ ਕੇ ਆਏ ਅਤੇ ਇਸ ਦੀ ਸਪਲਾਈ ਕਿਸੇ ਕੀਤੀ ਜਾਣੀ ਸੀ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਪਿੰਦੀ ਅਤੇ ਬਲਵਿੰਦਰ ਸਿੰਘ ਬਿੱਲਾ ਵਾਸੀ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।



News Source link