ਰਾਜਾ ਵੜਿੰਗ ਤੇ ਖਹਿਰਾ ਖ਼ਿਲਾਫ਼ ਕੇਸ ਦਰਜ

0
255


ਟ੍ਰਿਬਿਊਨ ਨਿਊਜ਼ ਸਰਵਿਸ

ਮੁਹਾਲੀ, 3 ਸਤੰਬਰ

ਮੁਹਾਲੀ ਪੁਲੀਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ ’ਤੇ ਉਨ੍ਹਾਂ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਆਗੂ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਂਗਰਸੀ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਸਤਖ਼ਤਾਂ ਵਾਲੀ ‘ਝੂਠੀ’ ਤੇ ਗਲਤ ਤੱਥਾਂ ਵਾਲੀ ਸੂਚੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।





News Source link

LEAVE A REPLY

Please enter your comment!
Please enter your name here